ਕਾਲਜ ਦੇ ਵਿਦਿਆਰਥੀਆਂ ਨੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ

725

ਬਠਿੰਡਾ, 7 ਅਕਤੂਬਰ ( ਬਲਵਿੰਦਰ ਸਿੰਘ ਭੁੱਲਰ)
ਬਾਬਾ ਫ਼ਰੀਦ ਕਾਲਜ ਦੇ ਐਨ।ਐ¤ਸ।ਐ¤ਸ। ਯੂਨਿਟ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਦਿਉਣ ਵਿਖੇ ਇੱਕ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦੌਰਾਨ ਐਨ।ਐ¤ਸ।ਐ¤ਸ। ਕੋਆਰਡੀਨੇਟਰ ਮੈਡਮ ਸੁਖਜਿੰਦਰ ਕੌਰ ਅਤੇ ਅਸਿਸਟੈਂਟ ਪ੍ਰੋਫੈਸਰ ਸੰਦੀਪ ਸਹਿਗਲ ਦੀ ਅਗਵਾਈ ਹੇਠ ਵਲੰਟੀਅਰਾਂ ਨੇ ਪਿੰਡ ਵਿੱਚ ਇੱਕ ਜਾਗਰੂਕਤਾ ਰੈਲੀ ਕੱਢੀ ਅਤੇ ‘ਰਾਜ ਪੱਧਰੀ ਜਾਗਰੂਕਤਾ ਮੁਹਿੰਮ’ ਤਹਿਤ ਪਿੰਡ ਦਿਉਣ ਦੇ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ। ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਵਾਤਵਰਨ ਪ੍ਰਦੂਸ਼ਣ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਕਿਸਾਨ ਪਰਾਲੀ ਦੀ ਗੱਠਾਂ ਬਣਾ ਕੇ ਵੇਚ ਸਕਦੇ ਹਨ ਜਾਂ ਖੇਤਾਂ ਵਿੱਚ ਹੀ ਵਾਹ ਕੇ ਜਮੀਨ ਦੀ ਉਪਜਾਊ ਸ਼ਕਤੀ ਨੂੰ ਵਧਾ ਸਕਦੇ ਹਨ। ਵਲੰਟੀਅਰਾਂ ਨੇ ਵੱਖ-ਵੱਖ ਗਰੁੱਪ ਬਣਾ ਕੇ ਖੇਤਾਂ ਵਿੱਚ ਕੰਮ ਕਰ ਰਹੇ ਕਿਸਾਨਾਂ ਨੂੰ ਜਾਗਰੂਕ ਕੀਤਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ ਨਾਲ ਭਿਆਨਕ ਬਿਮਾਰੀਆਂ ਪੈਦਾ ਹੁੰਦੀਆਂ ਹਨ ਜਿਸ ਸਦਕਾ ਸਾਡੀ ਮਿਹਨਤ ਦੀ ਸਾਰੀ ਕਮਾਈ ਇਨ੍ਹਾਂ ਬਿਮਾਰੀਆਂ ਦੇ ਇਲਾਜ ’ਤੇ ਹੀ ਲਗ ਜਾਂਦੀ ਹੈ ਅਤੇ ਝੋਨੇ ਦੀ ਪਰਾਲੀ ਦੇ ਧੂੰਏ ਨਾਲ ਗੰਧਲੇ ਹੋਏ ਵਾਤਾਵਰਨ ਕਾਰਨ ਕਈ ਵਾਰ ਐਕਸੀਡੈਂਟਾਂ ਵਿੱਚ ਮਨੁੱਖੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ ।
ਕਿਸਾਨਾਂ ਨੇ ਵਿਦਿਆਰਥੀਆਂ ਦੀਆਂ ਗੱਲਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਵਾਅਦਾ ਕੀਤਾ ਕਿ ਉਹ ਭਵਿੱਖ ਵਿੱਚ ਪਰਾਲੀ ਨੂੰ ਕਦੇ ਵੀ ਅੱਗ ਨਹੀਂ ਲਾਉਣਗੇ। ਇਸ ਤੋਂ ਇਲਾਵਾ 70 ਦੇ ਲੱਗਭਗ ਐਨ।ਐ¤ਸ।ਐ¤ਸ। ਵਲੰਟੀਅਰਾਂ ਨੇ ‘ਵਰਲਡ ਨੇਚਰ ਡੇਅ’ ਦੇ ਸੰਬੰਧ ਵਿੱਚ ਕਾਲਜ ਦੇ ਐਗਰੀਕਲਚਰ ਫੀਲਡ ਵਿੱਚ ਪੌਦੇ ਲਗਾਏ। ਵਲੰਟੀਅਰਾਂ ਨੇ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਇਨ੍ਹਾਂ ਪੌਦਿਆਂ ਨੂੰ ਪਾਲਣ ਦਾ ਪ੍ਰਣ ਲਿਆ। ਉਹਨਾਂ ਨੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਲਈ ਪ੍ਰ੍ਰੇਰਿਤ ਕੀਤਾ। ਬੀ।ਐਫ।ਜੀ।ਆਈ। ਦੇ ਚੇਅਰਮੈਨ ਡਾ। ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਦੇ ਐਨ।ਐ¤ਸ।ਐ¤ਸ। ਵਿਭਾਗ ਦੇ ਇਹਨਾਂ ਉਪਰਾਲਿਆਂ ਦੀ ਪ੍ਰਸੰਸਾ ਕਰਦਿਆਂ ਵਿਦਿਆਰਥੀਆਂ ਨੂੰ ਸਮਾਜ ਭਲਾਈ ਲਈ ਅਜਿਹੀਆਂ ਗਤੀਵਿਧੀਆਂ ਨੂੰ ਜਾਰੀ ਰੱਖਣ ਲਈ ਕਿਹਾ।

Real Estate