ਕਾਂਗਰਸ ਦੇ ਮੂਹਰਲੀ ਕਤਾਰ ਦੇ ਸਟਾਰ ਪ੍ਰਚਾਰਕ ਰਹੇ ਸਿੱਧੂ ਜਿਮਨੀ ਚੋਣਾਂ ਦੌਰਾਨ ਕੀਤੇ ਪਿੱਛੇ

1139

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਬਾਰੇ ਕਾਂਗਰਸ ਹਾਈ ਕਮਾਂਡ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਜਿਹੜੀ ਸੂਚੀ ਜਾਰੀ ਕੀਤੀ ਹੈ । ਚਾਰ ਸੀਟਾਂ ‘ਤੇ ਚੋਣ ਪ੍ਰਚਾਰ ਲਈ ਤਿਆਰ ਕੀਤੀ ਇਸ ਸੂਚੀ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਦੂਜਾ ਸਥਾਨ ਦਿੱਤਾ ਗਿਆ ਹੈ ਜਦੋਂ ਕਿ ਨਵਜੋਤ ਸਿੰਘ ਸਿੱਧੂ ਨੂੰ 29ਵੇਂ ਸਥਾਨ ‘ਤੇ ਰੱਖਿਆ ਗਿਆ ਹੈ। ਨਵਜੋਤ ਸਿੰਘ ਸਿੱਧੂ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਪਹਿਲੀ ਕਤਾਰ ਚ ਸਨ, ਜਦੋਂਕਿ ਇਸ ਵਾਰ ਉਨ੍ਹਾਂ ਨੂੰ ਸੂਬੇ ਦੇ ਸਾਰੇ ਮੰਤਰੀਆਂ ਅਤੇ ਸੀਨੀਅਰ ਨੇਤਾਵਾਂ ਦੇ ਬਾਅਦ ਦਾ ਦਰਜਾ ਦਿੱਤਾ ਗਿਆ ਹੈ। ਕੈਪਟਨ ਦੀ ਕੈਬਨਿਟ ਨੇ ਚੋਣ ਪ੍ਰਚਾਰ ਲਈ ਮੋਰਚਾ ਸੰਭਾਲ ਲਿਆ ਹੈ।ਪ੍ਰਤਾਪ ਸਿੰਘ ਬਾਜਵਾ, ਜੋ ਕਿ ਕੈਪਟਨ ਅਮਰਿੰਦਰ ਸਿੰਘ ਦੇ ਪੱਕੇ ਵਿਰੋਧੀ ਕਹੇ ਜਾਂਦੇ ਸਨ, ਨੂੰ ਵੀ 9ਵੇਂ ਸਥਾਨ ‘ਤੇ ਰੱਖਿਆ ਗਿਆ ਹੈ। 40 ਨੇਤਾਵਾਂ ਦੀ ਇਸ ਸੂਚੀ ਵਿੱਚ ਸਿੱਧੂ ਤੋਂ ਬਾਅਦ ਸਿਰਫ ਉਹੀ ਕਾਂਗਰਸੀ ਵਿਧਾਇਕਾਂ ਦੇ ਨਾਮ ਹਨ, ਜੋ ਸੂਬਾ ਸਰਕਾਰ ਵਿੱਚ ਮੰਤਰੀ ਦਾ ਅਹੁਦਾ ਹਾਸਲ ਕਰਨ ਦੀ ਦੌੜ ਵਿੱਚ ਸਭ ਤੋਂ ਅੱਗੇ ਸਨ ਪਰ ਅਜੇ ਤੱਕ ਸਫਲ ਨਹੀਂ ਹੋ ਸਕੇ। ਕਾਂਗਰਸ ਹਾਈ ਕਮਾਨ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਪੰਜਾਬ ਦੇ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਹੈ। ਸੂਚੀ ਵਿੱਚ ਪਾਰਟੀ ਦੀ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਪਹਿਲੇ ਨੰਬਰ ‘ਤੇ ਹਨ ਜਦਕਿ ਤੀਜੇ ਨੰਬਰ ’ਤੇ ਅੰਬਿਕਾ ਸੋਨੀ ਅਤੇ ਚੌਥੇ ਨੰਬਰ ‘ਤੇ ਸੂਬਾ ਪ੍ਰਧਾਨ ਸੁਨੀਲ ਜਾਖੜ। ਰਾਜਿੰਦਰ ਕੌਰ ਭੱਠਲ ਨੂੰ ਵੀ ਸੂਚੀ ਵਿਚ 5ਵੇਂ ਸਥਾਨ ‘ਤੇ ਰੱਖਿਆ ਗਿਆ ਹੈ।
ਕੈਪਟਨ ਨਾਲ ਵਿਵਾਦ ਤੋਂ ਬਾਅਦ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਨੇ ਮੀਡੀਆ ਤੋਂ ਵੀ ਆਪਣੇ ਆਪ ਨੂੰ ਦੂਰ ਕਰ ਲਿਆ ਤੇ ਪਿਛਲੇ ਮਹੀਨੇ ਵਿਧਾਨ ਸਭਾ ਦੇ ਸੈਸ਼ਨ ਵਿਚ ਸ਼ਾਮਲ ਨਹੀਂ ਹੋਏ। ਹੁਣ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਇਸ ਬਾਰੇ ਕੋਈ ਖੁਲਾਸਾ ਨਹੀਂ ਹੋਇਆ ਕਿ ਉਹ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ ਜਾਂ ਨਹੀਂ।

Real Estate