ਕੋਟਕਪੁਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਅੱਜ ਚੌਥੀ ਵਰੇਗੰਢ ਮੌਕੇ ਕਾਲਾ ਦਿਨ ਮਣਾਉਣਗੀਆਂ ਸਿੱਖ ਸੰਗਤਾਂ

919

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਵਾਪਰੇ ਕੋਟਕਪੁਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਅੱਜ ਚੌਥੀ ਵਰੇਗੰਢ ਮਨਾਈ ਜਾ ਰਹੀ ਹੈ। 14 ਅਕਤੂਬਰ 2015 ਨੂੰ ਬਹਿਬਲ ਕਲਾਂ ਵਿਚ ਪੁਲਿਸ ਦੇ ਤਸ਼ੱਦਦ ਖਿਲਾਫ ਸ਼ਾਂਤਮਈ ਰੋਸ ਧਰਨਾ ਦੇ ਰਹੇ ਸਿੱਖ ਸੰਗਤ ਉਪਰ ਗੋਲੀ ਚਲਾ ਕੇ ਪੁਲਿਸ ਨੇ ਪਿੰਡ ਸਰਾਵਾਂ ਦੇ ਵਸਨੀਕ ਗੁਰਜੀਤ ਸੰਘ ਅਤੇ ਨਿਆਂਮੀਵਾਲਾ ਦੇ ਵਸਨੀਕ ਕ੍ਰਿਸ਼ਨ ਭਗਵਾਨ ਸਿੰਘ ਦਾ ਕਤਲ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਕੋਟਕਪੁਰਾ ਗੋਲੀ ਕਾਂਡ ਵਿਚ 44 ਵਿਅਕਤੀ ਜ਼ਖ਼ਮੀ ਹੋ ਗਏ ਸਨ। ਕੋਟਕਪੁਰਾ ਗੋਲੀ ਕਾਂਡ ਨੂੰ ਪੁਲਿਸ ਨ ਆਪਣੇ ਉਪਰ ਹੋਇਆ ਹਮਲਾ ਕਰਾਰ ਦੇ ਕੇ ਵੱਡੀ ਪੱਧਰ ‘ਤੇ ਝੂਠੇ ਦਸਤਾਵੇਜ਼ ਅਤੇ ਗਵਾਹੀਆਂ ਤਿਆਰ ਕੀਤੀਆਂ ਸਨ ਪਰ ਮੁਢਲੀ ਪੜਤਾਲ ਤੋਂ ਸਪਸ਼ਟ ਹੋਇਆ ਸੀ ਕਿ ਇਹ ਗੋਲੀਕਾਂਡ ਇਕ ਉਚ ਪੱਧਰ ਦੇ ਪੁਲਿਸ ਅਫਸਰ ਦੇ ਇਸ਼ਾਰੇ ‘ਤੇ ਵਾਪਰਿਆ ਸੀ।ਪੰਜਾਬ ਵਿਚ ਸੱਤਾ ਤਬਦੀਲੀ ਤੋਂ ਬਾਅਦ ਕਾਂਗਰਸ ਸਰਕਾਰ ਨੇ ਬਹਿਬਲ ਕਲਾਂ ਮਾਮਲੇ ਵਿਚ ਪੀੜਤ ਪਰਿਵਾਰਾਂ ਨੂੰ ਇਕ ਇਕ ਕਰੋੜ ਰੁਪਏ ਦੀ ਆਰਥਿਕ ਮਦਦ ਦਿੱਤੀ ਹੈ ਅਤੇ ਵਿਸ਼ੇਸ਼ ਜਾਂਚ ਟੀਮ ਦੀ ਪੜਤਾਲ ਤੋਂ ਬਾਅਦ ਪੰਜ ਪੁਲਿਸ ਅਧਿਕਾਰੀਆਂ ਨੂੰ ਬਹਿਬਲ ਕਲਾਂ ਗੋਲੀ ਕਾਂਡ ਦਾ ਦੋਸ਼ੀ ਮੰਨਦਿਆਂ ਉਹਨਾਂ ਖਿਲਾਫ ਕੇਸ ਦਰਜ ਕਰ ਕੇ ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ, ਪਰਮਰਾਜ ਸਿੰਘ ਉਮਰਾਨੰਗਲ, ਐਸ ਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪਰਦੀਪ ਸਿੰਘ, ਥਾਣਾ ਬਾਜਾਖਾਨਾ ਦੇ ਸਾਬਕਾ ਐਸ ਐਚ ਓ ਅਮਰਜੀਤ ਸਿੰਘ ਕੁਲਾਰ ਨੂੰ ਦੋਸ਼ੀਆਂ ਵਜੋਂ ਨਾਮਜ਼ਦ ਕੀਤਾ ਹੈ।
ਅੱਜ ਸਿੱਖ ਸੰਗਤਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੀਆਂ ਅਤੇ ਇਸ ਦਿਨ ਨੂੰ ਕਾਲੇ ਦਿਹਾੜੇ ਵਜੋਂ ਮਨਾਉਣਗੀਆਂ।

Real Estate