PMC ਬੈਂਕ ਦੇ ਖਾਤਾਧਾਰਕਾਂ ਨੂੰ ਸੁਪਰੀਮ ਕੋਰਟ ਨੇ ਨਹੀਂ ਦਿੱਤੀ ਕੋਈ ਰਾਹਤ

ਪੰਜਾਬ ਤੇ ਮਹਾਰਾਸ਼ਟਰ ਸਹਿਕਾਰੀ ਬੈਂਕ ਲਿਮਟਿਡ ਦੇ ਗਾਹਕਾਂ ਨੂੰ ਨਕਦੀ ਕਢਵਾਉਣ ‘ਤੇ ਆਰਬੀਆਈ ਵੱਲੋਂ ਲਾਈ ਗਈ ਪਾਬੰਦੀ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਅੱਜ ਕੋਈ ਰਾਹਤ ਨਹੀਂ ਦਿੱਤੀ। ਸੁਪਰੀਮ ਕੋਰਟ ਨੇ ਪੀਐਮਸੀ ਬੈਂਕ ਤੋਂ ਨਕਦੀ ਕਢਵਾਉਣ ‘ਤੇ ਆਰਬੀਆਈ ਵੱਲੋਂ ਲਾਈ ਗਈ ਪਾਬੰਦੀ ਨੂੰ ਹਟਾਉਣ ਦੀ ਮੰਗ ਕਰ ਰਹੇ ਪੀਐਮਸੀ ਖਾਤਾ ਧਾਰਕਾਂ ਦੀ ਪਟੀਸ਼ਨ’ ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ, ‘ਅਸੀਂ ਇਸ ਪਟੀਸ਼ਨ ਨੂੰ ਧਾਰਾ 32 (ਰਿੱਟ ਅਧਿਕਾਰ ਖੇਤਰ) ਅਧੀਨ ਸੁਣਨਾ ਨਹੀਂ ਚਾਹੁੰਦੇ।’ ਪਟੀਸ਼ਨਕਰਤਾ ਢੁਕਵੀਂ ਰਾਹਤ ਲਈ ਸਬੰਧਤ ਹਾਈ ਕੋਰਟ ਵਿੱਚ ਪਹੁੰਚ ਕਰ ਸਕਦੇ ਹਨ।’ ਪਟੀਸ਼ਨਕਰਤਾ ਬੇਜੋਨ ਕੁਮਾਰ ਮਿਸ਼ਰਾ ਵੱਲੋਂ ਪੇਸ਼ ਹੋਏ ਵਕੀਲ ਸ਼ਸ਼ਾਂਕ ਸੁਧੀ ਨੇ ਕਿਹਾ ਕਿ ਉਨ੍ਹਾਂ ਪੰਜਾਬ ਤੇ ਮਹਾਰਾਸ਼ਟਰ ਸਹਿਕਾਰੀ ਬੈਂਕ ਦੇ 500 ਖਾਤਾ ਧਾਰਕਾਂ ਦੀ ਤਰਫੋਂ ਇੱਕ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਰਿਜ਼ਰਵ ਬੈਂਕ ਵੱਲੋਂ ਨਕਦੀ ਕਢਵਾਉਣ ‘ਤੇ ਲਾਈ ਗਈ ਪਾਬੰਦੀ ਨੂੰ ਹਟਾਉਣ ਦੀ ਬੇਨਤੀ ਕੀਤੀ ਗਈ ਹੈ।
ਪੀਐਮਸੀ ਖਾਤਾ ਧਾਰਕ ਆਰਬੀਆਈ ਵੱਲੋਂ ਪੈਸੇ ਕਢਵਾਉਣ ਦੀ ਹੱਦ ਤੈਅ ਕੀਤੇ ਜਾਣ ਤੋਂ ਬਾਅਦ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਬੈਂਕ ਵਿੱਚ ਪੈਸੇ ਫਸਣ ਕਾਰਨ ਕਥਿਤ ਤੌਰ ‘ਤੇ ਤਿੰਨ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।

Real Estate