ਡਿਪਟੀ ਕਮਿਸ਼ਨਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਵਿਕਾਸ ਪ੍ਰੋਜੈਕਟਾਂ ਦਾ ਨਿਰੀਖਣ

723

ਫੁੱਟ ਬ੍ਰਿਜਾਂ, ਮੁੱਖ ਪੰਡਾਲ, ਬੱਸ ਸਟੈਂਡ ਅਤੇ ਹੈਲੀਪੈਡ ਦਾ ਜਾਇਜ਼ਾ
13 ਮੁੱਖ ਵਿਭਾਗਾਂ ਦੇ ਮੁੱਖ ਸਕੱਤਰ 21 ਨੂੰ ਕਰਨਗੇ ਸ਼ਹਿਰ ਦਾ ਦੌਰਾ
ਕਪੂਰਥਲਾ/ਸੁਲਤਾਨਪੁਰ ਲੋਧੀ, 18 ਅਕਤੂਬਰ(ਕੌੜਾ)- ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇ ਪ੍ਰਕਾਸ਼ ਪੁਰਬ ਸਬੰਧੀ ਮਨਾਏ ਜਾ ਰਹੇ ਸਮਾਗਮਾਂ ਦੇ ਮੱਦੇ ਨਜ਼ਰ ਡਿਪਟੀ ਕਮਿਸ਼ਨਰ ਕਪੂਰਥਲਾ ਡੀ.ਪੀ.ਐਸ. ਖਰਬੰਦਾਂ ਨੇ ਅੱਜ ਪਵਿੱਤਰ ਵੇਈਂ ‘ਤੇ ਬਣੇ ਦੋ ਫੁੱਟ ਬ੍ਰਿਜਾਂ, ,ਤਲਵੰਡੀ ਪੁਲ, ਮੁੱਖ ਪੰਡਾਲ, ਬੱਸ ਸਟੈਂਡ ਅਤੇ ਹੈਲੀਪੈਡ ਦੇ ਕੰਮ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਜ਼ਿਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਜ਼ਿਲ੍ਹੇ ਦੇ ਹੋਰ ਉਚ ਅਧਿਕਾਰੀ ਮੌਜੂਦ ਸਨ ਵਲੋਂ ਨਵੇਂ ਬਣੇ ਫੁੱਟ ਬ੍ਰਿਜਾਂ ਅਤੇ ਇਨਾਂ ਵੱਲ ਜਾਂਦੀਆਂ ਸੜਕਾਂ ਦੇ ਨਿਰਮਾਣ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਉਨਾਂ ਨੂੰ ਅਲਾਟ ਕੀਤੇ ਗਏ ਵਿਕਾਸ ਕਾਰਜਾਂ ਨੂੰ ਐਤਵਾਰ ਤੱਕ ਮੁਕੰਮਲ ਕਰ ਲਿਆ ਜਾਵੇ ਕਿਉਂਕਿ 21 ਅਕਤੂਬਰ ਨੂੰ 13 ਮੁੱਖ ਵਿਭਾਗਾਂ ਦੇ ਪ੍ਰਮੁੱਖ ਸਕੱਤਰਾਂ ਜਿਨਾਂ ਵਿੱਚ ਟਰਾਂਸਪੋਰਟ, ਪੁਲਿਸ, ਸਿਹਤ, ਪੰਜਾਬ ਸਟੇਟ ਪਾਵਰ ਕਾਰਪੋਰੇਸਨ, ਲੋਕ ਨਿਰਮਾਣ, ਡਰੇਨਜ਼, ਫਾਇਰ ਕੰਟਰੋਲ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਆਦਿ ਵਲੋਂ ਵਿਕਾਸ ਕਾਰਜਾਂ ਦੀ ਅੰਤਿਮ ਪ੍ਰਵਾਨਗੀ ਲਈ ਦੌਰਾ ਕੀਤਾ ਜਾ ਰਿਹਾ ਹੈ। ਮੁੱਖ ਪੰਡਾਲ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੰਡਾਲ ਵਿੱਚ 50 ਹਜ਼ਾਰ ਤੋਂ ਵੱਧ ਲੋਕਾਂ ਦੇ ਬੈਠਣ, ਸਹੀ ਢੰਗ ਨਾਲ ਹਵਾ ਦੀ ਕਰਾਸਿੰਗ, ਪੰਡਾਲ ਵਿੱਚ ਦਾਖਲੇ ਅਤੇ ਬਾਹਰ ਜਾਣ ਵਾਲੇ ਸਥਾਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਕੰਮਾਂ ਨੂੰ ਜਲਦ ਮੁਕੰਮਲ ਕਰ ਲਿਆ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਨਵੇਂ ਉਸਾਰੇ ਗਏ ਬੱਸ ਸਟੈਂਡ ਦਾ ਵੀ ਦੌਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਵਿਕਾਸ ਪ੍ਰੋਜੈਕਟਾਂ ਦਾ ਨਿਰੀਖਣ ਕਿਹਾ ਕਿ ਅਤਿ ਆਧੁਨਿਕ ਸਹੂਲਤਾਂ ਵਾਲਾ ਇਹ ਬੱਸ ਸਟੈਂਡ ਇਸ ਇਤਿਹਾਸਿਕ ਨਗਰੀ ਨੂੰ ਬਹਿਤਰੀ ਸੰਪਰਕ ਕੇਂਦਰ ਵਜੋਂ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਦੱਸਿਆ ਕਿ ਬੱਸ ਸਟੈਂਡ ਦੀ ਉਸਾਰੀ ‘ਤੇ 6 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਤਲਵੰਡੀ ਚੌਧਰੀਆਂ ਰੋਡ ਉਪਰ ਨਵੇਂ ਉਸਾਰੇ ਗਏ ਪੁਲ ਦਾ ਨਿਰੀਖਣ ਵੀ ਕੀਤਾ ਗਿਆ।ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਇਸ ਪਵਿੱਤਰ ਸ਼ਹਿਰ ਵਿੱਚ 400 ਕਰੋੜ ਦੇ ਵਿਕਾਸ ਕਾਰਜਾਂ ਜਿਨ੍ਹਾਂ ਦਾ ਉਦਘਾਟਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਜਾਣਾ ਹੈ ਲਈ ਪੂਰੀ ਤਰ੍ਹਾਂ ਤਿਆਰ ਹੈ।ਡਿਪਟੀ ਕਮਿਸ਼ਨਰ ਨੇ ਡਰੇਨਜ਼ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਫੁੱਟ ਬ੍ਰਿਜਾਂ ਦੀ ਸਹੀ ਢੰਗ ਨਾਲ ਜਾਂਚ ਪੜਤਾਲ ਨੂੰ ਯਕੀਨੀ ਬਣਾਉਣ ਲਈ ਕਿਹਾ ਕਿਉਂਕਿ ਇਨਾਂ ਨੂੰ ਵੀ।ਵੀ।ਆਈ।ਪੀਜ਼ ਵਲੋਂ ਅਪਣੇ ਦੌਰਿਆਂ ਦੌਰਾਨ ਵਰਤਿਆ ਜਾਣਾ ਹੈ। ਹੈਲੀਪੇਡ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਐਤਵਾਰ ਤੱਕ ਇਸ ਦੇ ਆਲੇ-ਦੁਆਲੇ ਦੀ ਜਮੀਨ ਦਾ ਚੰਗੀ ਤਰ੍ਹਾਂ ਨਿਰੀਖਣ ਕਰਨ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਡਾ।ਚਾਰੂਮਿਤਾ, ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਸ ਲਈ ਸਮਾਗਮਾਂ ਦੇ ਓ।ਐਸ।ਡੀ।ਨਵਨੀਤ ਕੌਰ ਬੱਲ, ਪੀ।ਸੀ।ਐਸ। ਸਵਾਤੀ ਟਿਵਾਣਾ, ਐਕਸੀਅਨ ਅਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

Real Estate