ਮੌੜ ਮੰਡੀ ਬੰਬ ਧਮਾਕੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸੇਸ਼ ਜਾਂਚ ਟੀਮ ਹਾਈ ਕੋਰਟ ਵੱਲੋਂ ਭੰਗ

1126

2017 ‘ਚ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਮੌੜ ਮੰਡੀ ਚ ਕਾਂਗਰਸੀ ਉਮੀਦਵਾਰ ਦੇ ਜਲਸੇ ਮੌਕੇ ਹੋਏ ਬੰਬ ਧਮਾਕੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸੇਸ਼ ਜਾਂਚ ਟੀਮ ਹਾਈ ਕੋਰਟ ਨੇ ਭੰਗ ਕਰ ਦਿੱਤੀ ਹੈ। ਇਸ ਦੀ ਅਗਵਾਈ ਰਣਬੀਰ ਸਿੰਘ ਖਟੜਾ ਕਰ ਰਹੇ ਸਨ। ਹਾਈ ਕੋਰਟ ਨੇ ਹੁਣ ਇਸ ਮਾਮਲੇ ਦੀ ਜਾਂਚ ਲਈ ਨਵੀਂ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਿਤ ਕਰਨ ਦੇ ਹੁਕਮ ਦਿੱਤੇ ਹਨ। ਜਿਸ ਬਾਰੇ ਪੰਜਾਬ ਦੇ ਡੀਜੀਪੀ ਲਾਅ ਐਂਡ ਆਰਡਰ ਨੂੰ ਦੋ ਹਫ਼ਤਿਆਂ ਦੇ ਅੰਦਰ-ਅੰਦਰ ਨਵੀਂ ਟੀਮ ਬਣਾਉਂਦੇ ਹੋਏ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਵੀ ਉਚੇਚੀ ਤਾਕੀਦ ਕੀਤੀ ਗਈ ਹੈ ਕਿ ਨਵੀਂ ਗਠਿਤ ਕੀਤੀ ਜਾਣ ਵਾਲੀ ਐਸਆਈਟੀ ਦੀ ਅਗਵਾਈ ਇੰਸਪੈਕਟਰ ਜਨਰਲ (ਆਈਜੀ) ਜਾਂ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਰੈਂਕ ਦੇ ਅਧਿਕਾਰੀ ਦੇ ਹੱਥ ਹੋਵੇ। ਇਹ ਵੀ ਉਚੇਚੇ ਤੌਰ ‘ਤੇ ਕਿਹਾ ਗਿਆ ਹੈ ਇਸ ਐਸਆਈਟੀ ਵਿਚ ਬਾਕੀ ਦੇ ਪ੍ਰਮੁੱਖ ਅਫ਼ਸਰਾਂ ਵਿਚ ਐਸਪੀ ਅਤੇ ਡੀਐਸਪੀ ਰੈਂਕ ਦੇ ਅਧਿਕਾਰੀ ਹੋਣ। ਇਹ ਨਿਰਦੇਸ਼ ਹਾਈ ਕੋਰਟ ਦੇ ਦੂਜੇ ਸੱਭ ਤੋਂ ਸੀਨੀਅਰ ਜੱਜ ਜਸਟਿਸ ਰਾਜੀਵ ਸ਼ਰਮਾ ਅਤੇ ਜਸਟਿਸ ਅਰੁਣ ਪੱਲੀ ‘ਤੇ ਆਧਾਰਤ ਬੈਂਚ ਨੇ ਜਾਰੀ ਕੀਤੇ ਹਨ। ਬੈਂਚ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਇਸ ਮਾਮਲੇ ਵਿਚ ਜਾਂਚ ਕਰ ਰਹੇ ਅਫ਼ਸਰ ਸਹੀ ਜਾਂਚ ਯਕੀਨੀ ਬਣਾਉਣ ਲਈ ਨਿੱਜੀ ਤੌਰ ‘ਤੇ ਜ਼ਿੰਮੇਵਾਰ ਹੋਣਗੇ। ਬੈਂਚ ਨੇ ਇਹ ਗੱਲ ਪਿਛਲੀ ਸੁਣਵਾਈ ‘ਚ ਹੀ ਸਪਸ਼ਟ ਕਰ ਦਿੱਤੀ ਸੀ ਕਿ ਖਟੜਾ ਦੀ ਅਗਵਾਈ ਵਾਲੀ ਐਸਆਈਟੀ ਦੀ ਸਟੇਟਸ ਰਿਪੋਰਟ ਤੋਂ ਅਦਾਲਤ ਸੰਤੁਸ਼ਟ ਨਹੀਂ ਹੈ। ਇਸ ਬੰਬ ਕਾਂਡ ਦੇ ਤਾਰ ਡੇਰਾ ਸਿਰਸਾ ਨਾਲ ਵੀ ਜੁੜਦੇ ਰਹੇ ਹਨ ।

Real Estate