550 ਸਾਲਾਂ ਪ੍ਰਕਾਸ਼ ਪੁਰਬ :SGPC ਦੀ ਸਟੇਜ ਨੂੰ ਹੀ ਮਿਲੀ ਮਾਨਤਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸੁਲਤਾਨਪੁਰ ਲੋਧੀ ਵਿਖੇ 12 ਨਵੰਬਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ ਦੌਰਾਨ ਇੱਕ ਹੀ ਸਟੇਜ ਲੱਗੇਗੀ ਤੇ ਇਹ ਸਟੇਜ ਸ਼੍ਰੋਮਣੀ ਕਮੇਟੀ ਵਲੋਂ ਲਗਾਏ ਜਾਵੇਗੀ ਅਤੇ ਇਸੇ ਹੀ ਸਟੇਜ ‘ਤੇ ਮੁੱਖ ਸਮਾਗਮ ਹੋਵੇਗਾ, ਜਿਸ ‘ਚ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਹੋਰ ਜਥੇਬੰਦੀਆਂ ਇਸੇ ਸਟੇਜ ‘ਤੇ ਸ਼ਾਮਲ ਹੋ ਕੇ ਪ੍ਰਕਾਸ਼ ਪੁਰਬ ਮਨਾਉਣਗੀਆਂ ਅਤੇ ਸਾਰਿਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਅੱਜ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈ ਕੇ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਈ ਸੀ। ਜਿਸ ‘ਚ ਸਮਾਗਮਾਂ ਸਬੰਧੀ ਅਹਿਮ ਫੈਸਲੇ ਲਏ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼ਤਾਬਦੀ ਸਮਾਗਮ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਦੇ ਸਟੇਜ ‘ਤੇ ਕੀਤੇ ਜਾਣਗੇ। ਉਹਨਾਂ ਨੇ ਕਿਹਾ ਕਿ ‘ਸਟੇਜ ਤੋਂ ਸਿਰਫ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਫਲਸਫੇ ਬਾਰੇ ਗੱਲਬਾਤ’ ਹੋਵੇਗੀ। ਉਹਨਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ‘ਚ ਰਾਜਨੀਤੀ ਨਾ ਕੀਤੀ ਜਾਵੇ। ਇਸ ਮੌਕੇ ਉਹਨਾਂ ਨੇ ਪ੍ਰਧਾਨ ਮੰਤਰੀ, ਰਾਸ਼ਟਰਪਤੀ, ਮੁੱਖ ਮੰਤਰੀ ਸਮੇਤ ਸਮੁੱਚੇ ਖਾਲਸਾ ਪੰਥ ਨੂੰ ਇਸ ਸਮਾਗਮ ‘ਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ।

Real Estate