ਸੁਖਪਾਲ ਖਹਿਰਾ ਨੇ ਵਾਪਸ ਮੰਗਿਆ ਅਸਤੀਫ਼ਾ : ਕਰਨਗੇ ਆਪ ਵਿੱਚ ਘਰ ਵਾਪਸੀ ?

945

ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਵਿਧਾਇਕ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਲੈ ਲਿਆ ਹੈ। ਖਹਿਰਾ ਨੇ 25 ਅਪ੍ਰੈਲ ਨੂੰ ਅਸਤੀਫਾ ਦੇਣ ਮਗਰੋਂ ਵੱਖਰੀ ਪਾਰਟੀ ਬਣਾ ਲਈ ਸੀ ਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਵੀ ਲੜੀ। ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਜਿਨ੍ਹਾਂ ਨੇ ਅੱਜ ਵਿਧਾਨ ਸਭਾ ਤੋਂ ਅਸਤੀਫਾ ਸੌਂਪਿਆ ਸੀ, ਨੇ ਆਪਣਾ ਅਸਤੀਫਾ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਆਪਣੇ ਅਸਤੀਫੇ ਦੇ ਕਾਰਨਾਂ ਬਾਰੇ ਦੱਸਣ ਲਈ ਬੁਲਾਇਆ ਸੀ। ਖਹਿਰਾ ਆਮ ਆਦਮੀ ਪਾਰਟੀ (ਆਪ) ਦੀ ਟਿਕਟ ‘ਤੇ ਚੁਣੇ ਗਏ ਸੀ ਪਰ ਪਾਰਟੀ ਵਿਰੋਧੀ ਪਾਰਟੀ ਦੀਆਂ ਸਰਗਰਮੀਆਂ ਕਾਰਨ ਪਾਰਟੀ ਵੱਲੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੇ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ। ਖਹਿਰਾ ਨੇ ਪੰਜਾਬ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣਾ ਅਸਤੀਫਾ ਵਾਪਸ ਲੈਣਾ ਚਾਹੁੰਦੇ ਹਨ। ਖਹਿਰਾ ਵੱਲੋਂ ਦਿੱਤਾ ਗਿਆ ਅਸਤੀਫਾ ਵਾਪਸੀ ਦੀ ਚਿੱਠੀ ਵਿੱਚ ਕਾਰਨ ਨਹੀਂ ਲਿਖਿਆ ਗਿਆ। ਉਸ ਦੇ ਅਸਤੀਫ਼ੇ ਬਾਰੇ ਅੰਤਮ ਫੈਸਲਾ ਸਪੀਕਰ ਹੀ ਕਰਨਗੇ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਖਹਿਰਾ ਨਾਲ ਹੀ ਪਾਰਟੀ ਤੋਂ ਬਾਗੀ ਹੋਏ ਆਪ ਦੇ ਹੀ ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਆਪ ਪਾਰਟੀ ਵਿੱਚ ਵਾਪਸੀ ਕਰ ਲਈ ਸੀ । ਹੁਣ ਵੇਖਣਾ ਇਹ ਹੋਵੇਗਾ ਕਿ ਕਿਤੇ ਸੁਖਪਾਲ ਖਹਿਰਾ ਨੇ ਵੀ ਆਪ ਵਿੱਚ ਘਰ ਵਾਪਸੀ ਕਰਨ ਦਾ ਮਨ ਤਾਂ ਨੀਂ ਬਣਾ ਲਿਆ ?

Real Estate