ਟਰੱਕ ‘ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ

3770

ਇੰਗਲੈਂਡ ਦੇ ਐਸੈਕਸ ਕਾਊਂਟੀ ‘ਚ ਇੱਕ ਟਰੱਕ ‘ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ । ਆਇਰਲੈਂਡ ਦੇ ਰਹਿਣ ਵਾਲੇ ਟਰੱਕ ਚਾਲਕ ਨੂੰ ਕਤਲ ਦੇ ਸ਼ੱਕ ਦੇ ਆਧਾਰ ‘ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੰਨਿਆ ਜਾ ਰਿਹਾ ਹੈ ਕਿ ਟਰੱਕ ਬੁਲਗਾਰੀਆ ਤੋਂ ਆਇਆ ਸੀ ਤੇ ਇਸ ਨੇ ਸ਼ਨੀਵਾਰ ਨੂੰ ਵੇਲਜ਼ ਦੇ ਹੋਲੀਹੇਡ ਤੋਂ ਬ੍ਰਿਟੇਨ ‘ਚ ਪ੍ਰਵੇਸ਼ ਕੀਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਮ੍ਰਿਤਕਾਂ ‘ਚ 38 ਨੌਜਵਾਨ ਅਤੇ ਇੱਕ ਨਾਬਾਲਗ ਸ਼ਾਮਲ ਹੈ। ਪੁਲਿਸ ਨੇ ਦੱਸਿਆ ਕਿ ਇੱਕ ਉਨ੍ਹਾਂ ਨੂੰ ਇੱਕ ਐਂਬੂਲੈਂਸ ਸਰਵਿਸ ਤੋਂ ਕਾਲ ਆਈ ਸੀ ਕਿ ਇੱਕ ਪਾਰਕ ਕੋਲ ਖੜ੍ਹੇ ਟਰੱਕ ‘ਚ ਕਈ ਲਾਸ਼ਾਂ ਪਈਆਂ ਹਨ । ਮ੍ਰਿਤਕਾਂ ਦੀ ਪਛਾਣ ਕਰਨ ਲਈ ਯਤਨ ਕੀਤੇ ਜਾ ਰਹੇ ਹਨ ।

Real Estate