ਹਰਿਆਣਾ ਦੇ ਭਾਜਪਾ ਪ੍ਰਧਾਨ ਦਾ ਅਸਤੀਫ਼ਾ : ਖੱਟਰ ਵੀ ਦਿੱਲੀ ਤਲਬ

1447

ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਬਹੁਮਤ ਤੋਂ ਪਛੜ ਜਾਣ ਕਾਰਨ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਸੁਭਾਸ਼ ਬਰਾਲਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਰਿਆਣਾ ਵਿੱਚ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਦਾ ਨਹੀਂ ਦਿਖ ਰਿਹਾ। ਜੇ ਕਿਸੇ ਨੂੰ ਸਪੱਸ਼ਟ ਬਹੁਮਤ ਨਹੀਂ ਮਿਲਦਾ ਤਾਂ ਦੁਸ਼ਯੰਤ ਚੌਟਾਲਾ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਦੇ ਹਨ । ਭਾਰਤੀ ਜਨਤਾ ਪਾਰਟੀ ਦੇ ‘ਮੁਹਿੰਮ 75’ ‘ਤੇ ਵਰ੍ਹਦਿਆਂ ਚੌਟਾਲਾ ਨੇ ਕਿਹਾ ਕਿ ਭਾਜਪਾ 75 ਸੀਟਾਂ ਜਿੱਤਣ ਦੇ ਆਪਣੇ ਟੀਚੇ ਤੋਂ ਬਹੁਤ ਪਿੱਛੇ ਰਹਿ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਗਲੀ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਅਦਾ ਕਰੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਲੋਕ ਤਬਦੀਲੀ ਚਾਹੁੰਦੇ ਹਨ।

ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਮਨੋਹਰ ਲਾਲ ਖੱਟਰ ਨੂੰ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਦਿੱਲੀ ਸੱਦ ਲਿਆ ਹੈ। ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੀਰਵਾਰ ਨੂੰ ਹੋ ਰਹੀ ਵੋਟਾਂ ਦੀ ਗਿਣਤੀ ਵਿੱਚ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਜ਼ਬਰਦਸਤ ਮੁਕਾਬਲੇ ਵਿੱਚ ਹਨ ਅਤੇ ਦੁਸ਼ਯੰਤ ਚੌਟਾਲਾ ਦੀ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਕਿੰਗਮੇਕਰ ਸਾਬਤ ਹੋ ਸਕਦੀ ਹੈ। ਕਾਂਗਰਸ ਪਹਿਲਾਂ ਹੀ ਗਠਜੋੜ ਲਈ ਜੇਜੇਪੀ ਤੱਕ ਪਹੁੰਚ ਕਰ ਚੁੱਕੀ ਹੈ। ਸੂਤਰਾਂ ਨੇ ਕਿਹਾ ਕਿ ਹਾਲਾਂਕਿ ਚੌਟਾਲਾ ਨੇ ਪਾਰਟੀ ਨੂੰ ਕੋਈ ਭਰੋਸਾ ਨਹੀਂ ਦਿੱਤਾ ਹੈ। ਕਾਂਗਰਸ ਜੇਜੇਪੀ ਨੂੰ ਆਪਣੇ ਪਾਲੇ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ, ਕਿਉਂਕਿ ਭਾਜਪਾ ਵੀ ਇਸ ਨਵੀਂ ਬਣੀ ਪਾਰਟੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Real Estate