ਪੰਜਾਬ ਬੀਜੇਪੀ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦਾ ਦੇਹਾਂਤ

939

ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਭਾਜਪਾ ਆਗੂ ਕਮਲ ਸ਼ਰਮਾ ਦਾ ਅੱਜ ਐਤਵਾਰ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਕੁਝ ਘੰਟੇ ਪਹਿਲਾਂ ਹੀ ਸ੍ਰੀ ਸ਼ਰਮਾ ਨੇ ਆਪਣੇ ਟਵਿਟਰ ਹੈਂਡਲ ਰਾਹੀਂ ਲੋਕਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਸਨ। 24 ਮਾਰਚ 2017 ਨੂੰ ਵੀ ਇੱਕ ਵਾਰ ਫ਼ਿਰੋਜ਼ਪੁਰ ’ਚ ਹੀ ਕਮਲ ਸ਼ਰਮਾ ਦੇ ਦਿਲ ਦੀ ਧੜਕਣ ਅਚਾਨਕ ਰੁਕ ਗਈ ਸੀ। ਤਦ ਉਨ੍ਹਾਂ ਨੂੰ ਤੁਰੰਤ ਲੁਧਿਆਣਾ ਦੇ ਹੀਰੋ ਡੀਐੱਮਸੀ ਹਾਰਟ ਇੰਸਟੀਚਿਊਟ ਲਿਜਾਂਦਾ ਗਿਆ ਸੀ, ਜਿੱਥੇ ਉਨ੍ਹਾਂ ਦੇ ਦਿਲ ਦਾ ਆਪਰੇਸ਼ਨ ਹੋਇਆ ਸੀ।

Real Estate