550 ਸਾਲਾਂ ਗੁਰਪੁਰਬ ਸਮਾਗਮਾਂ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤਾਇਨਾਤੀ ਦਾ ਜਾਇਜ਼ਾ

ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ 6 ਉਚ ਪੱਧਰੀ ਕਮੇਟੀਆਂ ਦਾ ਗਠਨ
3300 ਤੋਂ ਜ਼ਿਆਦਾ ਸਿਵਲ ਅਧਿਕਾਰੀ ਤੇ ਕਰਮਚਾਰੀ ਤਾਇਨਾਤ
ਕਪੂਰਥਲਾ/ਸੁਲਤਾਨਪੁਰ ਲੋਧੀ 26 ਅਕਤੂਬਰ (ਕੌੜਾ)-ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕੀਤੇ ਜਾ ਰਹੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਮਨੁੱਖੀ ਸਰੋਤਾਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਸਹੀ ਢੰਗ ਨਾਲ ਵਰਤੋਂ ਕਰਨ ਦੇ ਮੰਤਵ ਲਈ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਡੀ।ਪੀ।ਐਸ।ਖਰਬੰਦਾ ਵਲੋਂ ਅੱਜ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤਾਇਨਾਤੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਵੱਖ-ਵੱਖ ਸਮਾਗਮਾਂ ਦੌਰਾਨ 3300 ਤੋਂ ਜਿਆਦਾ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਟੈਂਟ ਸਿਟੀ –1 ਵਿਖੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 6 ਉਚ ਪੱਧਰੀ ਕਮੇਟੀਆਂ ਜਿਨਾਂ ਵਿੱਚ ਪਹਿਚਾਣ ਪੱਤਰਾਂ ਦੀ ਛਪਾਈ , ਪ੍ਰਾਹੁਣਚਾਰੀ, ਰਿਹਾਇਸ਼ ਅਤੇ ਟਰਾਂਸਪੋਰਟ, ਸਜਾਵਟ ਅਤੇ ਸੁੰਦਰੀਕਰਨ, ਐਲ।ਈ।ਡੀਜ ਲਗਾਉਣ ਅਤੇ ਰਿਫੈਰਸਮੈਂਟ ਕਮੇਟੀਆਂ ਦਾ ਗਠਨ ਕਰਕੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਪਹਿਲਾਂ ਹੀ ਡਿਊਟੀਆਂ ਲਗਾਈਆਂ ਜਾ ਚੁੱਕੀਆਂ ਹਨ ।
ਵੱਖ-ਵੱਖ ਕਮੇਟੀਆਂ ਦੇ ਮੁਖੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਨੂੰ ਨਿੱਜੀ ਤੌਰ ਤੇ ਆਪਣੇ ਸਹਾਇਕ ਸਟਾਫ਼ ਨਾਲ ਡਿਊਟੀ ਸਥਾਨਾਂ ਦਾ ਪਹਿਲਾਂ ਹੀ ਦੌਰਾ ਕਰਕੇ ਸਮਾਗਮਾਂ ਦੌਰਾਨ ਅਸਾਨੀ ਨਾਲ ਪਹੁੰਚ ਨੂੰ ਯਕੀਨੀ ਬਣਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 3300 ਤੋਂ ਵਧੇਰੇ ਸਿਵਲ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਵੱਖ-ਵੱਖ ਕਾਰਜਾਂ ਲਈ ਕਪੂਰਥਲਾ ਦੇ ਸੀਨੀਅਰ ਪੀ।ਸੀ।ਐਸ।ਅਧਿਕਾਰੀਆਂ ਅਤੇ ਹੋਰ ਜਿਲਿਆਂ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ ਲਗਾਈਆਂ ਗਈਆਂ ਹਨ। ਉਨਾਂ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ੍ਰ ਗੁਰਮੀਤ ਸਿੰਘ ਮੁਲਤਾਨੀ ਮੁੱਖ ਪੰਡਾਲ ਅਤੇ ਲੌਂਜ ਦੇ ਇੰਚਾਰਜ ਹੋਣਗੇ ਜਦਕਿ ਸ੍ਰੀ ਅਵਤਾਰ ਸਿੰਘ ਭੁੱਲਰ ਵਧੀਕ ਡਿਪਟੀ ਕਮਿਸ਼ਨਰ ਟੈਂਟ ਸਿਟੀਆਂ ਅਤੇ ਸਕੂਲਾਂ ਆਦਿ ਵਿੱਚ ਸ਼ਰਧਾਲੂਆਂ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣਗੇ। ਉਨਾਂ ਦੱਸਿਆ ਕਿ ਸ੍ਰੀ ਹਰਦੀਪ ਸਿੰਘ ਧਾਲੀਵਾਲ ਨੂੰ ਸ਼ਰਧਾਲੂਆਂ ਨੂੰ 19 ਪਾਰਕਿੰਗ ਥਾਵਾਂ ‘ਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਇਆ ਗਿਆ ਹੈ।
ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਆਪਣੀ ਜਿੰਦਗੀ ਵਿੱਚ ਅਹਿਮ ਅਵਸਰ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਡਿਊਟੀ ਨੂੰ ਪੂਰੀ ਲਗਨ ਤੇ ਉਤਸ਼ਾਹ ਨਾਲ ਨਿਭਾਇਆ ਜਾਵੇ ਤਾਂ ਜੋ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਆਉਣ ਵਾਲੇ ਸ਼ਰਧਾਲੂ ਆਪਣੇ ਨਾਲ ਮਿੱਠੀਆਂ ਯਾਦਾਂ ਲੈ ਕੇ ਜਾਣ। ਉਨਾਂ ਦੱਸਿਆ ਕਿ ਅੱਗ ਬੁਝਾਉ ਮਾਪਦੰਡਾਂ ਅਨੁਸਾਰ ਤਿੰਨਾਂ ਟੈਂਟ ਸਿਟੀਆਂ ਵਿੱਚ 1 ਲੱਖ ਲੀਟਰ ਪਾਣੀ ਦੀ ਸਮਰੱਥਾ ਵਾਲੇ ਪਾਣੀ ਦੇ ਟੈਂਕ ਲਗਾਏ ਗਏ ਹਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਗੁਰਮੀਤ ਸਿੰਘ ਮੁਲਤਾਨੀ, ਵਧੀਕ ਡਿਪਟੀ ਕਮਿਸ਼ਨਰ ਅਵਤਾਰ ਸਿੰਘ ਭੁੱਲਰ, ਐਸ ਡੀ ਐਮ  ਵਰਿੰਦਰਪਾਲ ਸਿੰਘ ਬਾਜਵਾ, ਡਾ।ਚਾਰੂਮਿਤਾ ਅਤੇ ਲਤੀਫ਼ ਅਹਿਮਦ, ਸੰਯੁਕਤ ਕਮਿਸ਼ਨਰ ਨਗਰ ਨਿਗਮ ਜਲੰਧਰ ਗੁਰਵਿੰਦਰ ਸਿੰਘ ਜੌਹਲ, ਡਾ।ਨਰਿੰਦਰ ਸਿੰਘ ਧਾਲੀਵਾਲ, ਏ ਈ ਟੀ ਸੀ  ਹਰਦੀਪ ਭੰਵਰਾ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Real Estate