ED ਦੀ ਹਿਰਾਸਤ ‘ਚ ਸਾਬਕਾ ਵਿੱਤ ਮੰਤਰੀ ਚਿਦੰਬਰਮ ਦੀ ਵਿਗੜੀ ਸਿਹਤ

697

ਕਾਂਗਰਸੀ ਆਗੂ ਤੇ ਸਾਬਕਾ ਵਿੱਤ ਮੰਤਰੀ ਪੀ। ਚਿਦੰਬਰਮ ਦੀ ਸਿਹਤ ਵਿਗੜਨ ਤੋਂ ਬਾਅਦ ਏਮਜ਼ ‘ਚ ਦਾਖ਼ਲ ਕਰਵਾਇਆ ਗਿਆ ਹੈ। ਸੀਨੀਅਰ ਕਾਂਗਰਸੀ ਆਗੂ ਪੀ ਚਿਦੰਬਰਮ ਫਿਲਹਾਲ ਆਈ ਐਨ ਐਕਸ ਮੀਡੀਆ ਮਨੀ ਲਾਂਡਰਿੰਗ ਮਾਮਲੇ ‘ਚ ਈ ਡੀ ਦੀ ਹਿਰਾਸਤ ‘ਚ ਹਨ। ਖ਼ਬਰਾਂ ਅਨੁਸਾਰ ਤਿਹਾੜ ਜੇਲ ‘ਚ ਬੰਦ ਚਿਦੰਬਰਮ ਨੂੰ ਪਹਿਲਾਂ ਰਾਮ ਮਨੋਹਰ ਲੋਹੀਆ ਹਸਪਤਾਲ ਲਿਜਾਇਆ ਗਿਆ ਸੀ ਅਤੇ ਫਿਰ ਉਨ੍ਹਾਂ ਨੂੰ ਏਮਜ਼ ਲਿਜਾਇਆ ਗਿਆ। ਜ਼ਿਕਰਯੋਗ ਹੈ ਕਿ ਚਿਦੰਬਰਮ ਨੇ ਪਿਛਲੇ ਹਫ਼ਤੇ ਅਦਾਲਤ ਦੀ ਸੁਣਵਾਈ ਦੌਰਾਨ ਅਪੀਲ ਕੀਤੀ ਸੀ ਕਿ ਉਨ੍ਹਾਂ ਨੂੰ ਢਿੱਡ ‘ਚ ਦਰਦ ਲਈ ਹੈਦਰਾਬਾਦ ਇਲਾਜ ਲਈ ਜਾਣ ਦਿੱਤਾ ਜਾਵੇ। ਉਨ੍ਹਾਂ ਕਿਹਾ ਸੀ ਕਿ ਇਲਾਜ ਤੋਂ ਬਾਅਦ ਵੀ ਉਨ੍ਹਾਂ ਦੀ ਹਿਰਾਸਤ ਜਾਰੀ ਰਹਿ ਸਕਦੀ ਹੈ। ਹਾਲਾਂਕਿ ਈ।ਡੀ। ਨੇ ਕਿਹਾ ਸੀ ਕਿ ਚਿਦੰਬਰਮ ਨੂੰ ਕਿਸੇ ਵੀ ਸਿਹਤ ਜ਼ਰੂਰਤ ਲਈ ਏਮਜ਼ ਲਿਜਾਇਆ ਜਾ ਸਕਦਾ ਹੈ।

Real Estate