ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜਥੇ ਦੀ ਸੂਚੀ ਦੇ ਕੁਝ ਨਾਮ ਸਾਹਮਣੇ ਆਏ ਹਨ । ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਨੂੰ ਭੇਜੀ ਇਸ ਸੂਚੀ ‘ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਸਮੇਤ 575 ਜਾਣਿਆ ਦੇ ਨਾਮ ਸ਼ਾਮਲ ਹਨ ਜੋ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਪਹਿਲੇ ਜੱਥੇ ਦਾ ਹਿੱਸਾ ਹੋਣਗੇ। ਖ਼ਬਰਾਂ ਅਨੁਸਾਰ ਭਾਰਤ ਨੇ ਮੰਗਲਵਾਰ ਨੂੰ ਪਾਕਿਸਤਾਨ ਨਾਲ 575 ਲੋਕਾਂ ਦੀ ਸੂਚੀ ਸਾਂਝੀ ਕੀਤੀ। ਪੰਜਾਬ ਦੇ ਸੰਸਦ ਮੈਂਬਰ ਅਤੇ ਵਿਧਾਇਕ ਵੀ ਇਸ ਸਮੂਹ ਦਾ ਹਿੱਸਾ ਹੋਣਗੇ। 9 ਨਵੰਬਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਾਂਘੇ ਦਾ ਉਦਘਾਟਨ ਕੀਤਾ ਜਾਵੇਗਾ। ਜਿਸ ਤੋਂ ਬਾਅਦ ਪਹਿਲਾ ਜਥਾ ਰਵਾਨਾ ਹੋਵੇਗਾ।
Real Estate