ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅੱਜ ਤੋਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਫ਼ਲਸਫੇ ਨਾਲ ਜੋੜੇਗਾ

907
ਡਿਜੀਟਲ ਮਿਊਜ਼ੀਅਮ ਲਈ ਸਾਰੀਆਂ ਤਿਆਰੀਆਂ ਮੁਕੰਮਲ
ਲੋਕਾਂ ਨੂੰ ਪਰਿਵਾਰਾਂ ਸਮੇਤ ਪੁੱਜਣ ਦਾ ਖੁੱਲਾ ਸੱਦਾ
  
ਕਪੂਰਥਲਾ/ਸੁਲਤਾਨਪੁਰ ਲੋਧੀ 31 ਅਕਤੂਬਰ (ਕੌੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ  ਮੌਕੇ ਗੁਰੂ ਸਾਹਿਬ ਦੇ ਜੀਵਨ ਅਤੇ ਫ਼ਲਸਫੇ ਤੋਂ ਜਾਣੂੰ ਕਰਵਾਉਣ ਲਈ ਪਹਿਲੀ ਤੋਂ 3 ਨਵੰਬਰ ਤੱਕ ਸ਼ਹੀਦ ਊਧਮ ਸਿੰਘ ਚੌਕ ਸੁਲਤਾਨਪੁਰ ਲੋਧੀ ਨੇੜੇ ਪਾਰਕਿੰਗ ਵਾਲੀ ਥਾਂ ਵਿਖੇ ਡਿਜੀਟਲ ਮਿਊਜ਼ੀਅਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਡੀ.ਪੀ.ਐਸ.ਖਰਬੰਦਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੀ ਤੋਂ 3 ਨਵੰਬਰ ਤੱਕ ਰੋਜ਼ਾਨਾ ਸਵੇਰੇ 7 ਵਜੇ ਤੋਂ ਸ਼ਾਮ 5.30 ਵਜੇ ਤੱਕ ਅਤਿ ਆਧੁਨਿਕ ਤਕਨੀਕੀ ਦੀ  ਸਹਾਇਤਾ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫ਼ਲਸਫੇ ਨੂੰ ਦਰਸਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਿਜੀਟਲ ਮਿਊਜ਼ੀਅਮ ਵਿੱਚ ਆਉਣ ਵਾਲੇ ਲੋਕਾਂ ਲਈ ਸੁਰੱਖਿਆ ਅਤੇ ਸਹੂਲਤਾਂ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਉਹ ਅਤਿ ਆਧੁਨਿਕ ਤਕਨੀਕ ਰਾਹੀਂ ਕਰਵਾਏ ਜਾ ਰਹੇ ਧਾਰਮਿਕ ਪ੍ਰੋਗਰਾਮ ਦਾ ਆਨੰਦ ਮਾਣ ਸਕਣ।
  ਉਨ•ਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ ਲਗਾਏ ਜਾ ਰਹੇ ਡਿਜੀਟਲ ਮਿਊਜ਼ੀਅਮ ਵਿੱਚ ਵੱਡੀ ਗਿਣਤੀ ਵਿੱਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ। ਉਨ•ਾਂ ਕਿਹਾ ਕਿ ਇਨਾਂ ਸਮਾਗਮਾਂ ਵਿੱਚ ਦਾਖਲਾ ਬਿਲਕੁਲ ਮੁਫ਼ਤ ਹੈ ।
Real Estate