550 ਸਾਲਾਂ ਪ੍ਰਕਾਸ ਪੁਰਬ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਚ ਡਾ. ਮਨਮੋਹਨ ਸਿੰਘ ਹੋਣਗੇ ਸ਼ਾਮਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਨਵੀਂ ਦਿੱਲੀ ਵਿਖੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਨਾਲ ਮੁਲਾਕਾਤ ਕਰ 6 ਨਵੰਬਰ ਨੂੰ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਰਾਣਾ ਕੇ ਪੀ ਸਿੰਘ ਅਨੁਸਾਰ ਡਾ ਮਨਮੋਹਨ ਸਿੰਘ ਨੇ ਇਸ ਵਿਸ਼ੇਸ਼ ਸੈਸ਼ਨ ਵਿੱਚ ਆਉਣ ਦੀ ਹਾਮੀ ਭਰੀ ਹੈ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਵਿਸ਼ੇਸ਼ ਸੈਸ਼ਨ ਵਿੱਚ ਆਉਣ ਦੀ ਸਹਿਮਤੀ ਦਿੱਤੀ ਹੋਈ ਹੈ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਨਾਮੀ ਸਖ਼ਸ਼ੀਅਤਾਂ ਪੰਜਾਬ ਵਿਧਾਨ ਸਭਾ ਦੇ 6 ਨਵੰਬਰ ਨੂੰ ਹੋਣ ਵਾਲੇ ਵਿਸ਼ੇਸ਼ ਸੈਸ਼ਨ ਵਿੱਚ ਸ਼ਮੂਲੀਅਤ ਕਰਨਗੀਆਂ।

Real Estate