ਪਾਸਪੋਰਟ ਦੀ ਛੋਟ ਮਾਮਲੇ ਤੇ ਪਾਕਿਸਤਾਨ ਸਰਕਾਰ ਦਾ ਹਾਲੇ ਅਧਿਕਾਰਤ ਬਿਆਨ ਨਹੀਂ ਆਇਆ

1084

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ੁੱਕਰਵਾਰ ਸਵੇਰੇ ਟਵੀਟ ਕਰ ਕੇ ਕਰਤਾਰਪੁਰ ਸਾਹਿਬ ਗੁਰਦੁਆਰਾ ਜਾਣ ਵਾਲੇ ਸਿੱਖ ਸ਼ਰਧਾਲੂਆਂ ਪਾਸਪੋਰਟ ਲਿਆਉਣ ‘ਤੇ ਛੋਟ ਦਿੱਤੀ ਹੈ। ਫਿਲਹਾਲ ਇਮਰਾਨ ਦੇ ਟਵੀਟ ਕਰਨ ਦੇ ਬਾਵਜੂਦ ਹਾਲੇ ਤੱਕ ਕੋਈ ਅਧਿਕਾਰਕ ਬਿਆਨ ਨਹੀਂ ਆਇਆ। ਇਸ ਲਈ ਭਾਰਤ ਸਰਕਾਰ ਵੀ ਪਾਕਿਸਤਾਨ ਦੇ ਪ੍ਰਸਤਾਵ ਦਾ ਇੰਤਜ਼ਾਰ ਕਰ ਰਹੀ ਹੈ। ਕਰਤਾਰਪੁਰ ਸਾਹਿਬ ਜਾਣ ਲਈ ਫਿਲਹਾਲ ਪਾਸਪੋਰਟ ਰੱਖਣਾ ਜ਼ਰੂਰੀ ਹੈ। ਖ਼ਬਰਾਂ ਅਨੁਸਾਰ ਭਾਰਤ ਹਾਲੇ ਦੋਹਾਂ ਦੇਸ਼ਾਂ ਵਿਚ ਹੋਏ ਤੈਅ ਸਮਝੌਤੇ ਦੇ ਤਹਿਤ ਹੀ ਚੱਲੇਗਾ। ਅਜਿਹੇ ਵਿਚ ਫਿਲਹਾਲ ਭਾਰਤ ਵੱਲੋਂ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਰੱਖਣਾ ਲਾਜ਼ਮੀ ਹੈ।

Real Estate