ਭਾਰਤ ਸਰਕਾਰ ਤੇ ਨਵੇਂ ਨਕਸ਼ੇ ਤੇ ਪਾਕਿਸਤਾਨ ਨੇ ਜਤਾਇਆ ਇਤਰਾਜ

ਭਾਰਤ ਵਲੋਂ ਨਵਾਂ ਨਕਸ਼ਾ ਜਾਰੀ ਹੋਣ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਇਸ ਤੇ ਇਤਾਰਜ ਜਤਾਇਆ ਹੈ। ਨਵੇਂ ਨਕਸ਼ੇ ਚ ਜੰਮੂ-ਕਸ਼ਮੀਰ ਦੇ ਨਵੇਂ ਕੇਂਦਰ ਸ਼ਾਸਤ ਪ੍ਰਦੇਸ਼ ਦੇ ਹਿੱਸੇ ਵਜੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਮੀਰਪੁਰ ਅਤੇ ਮੁਜ਼ੱਫਰਾਬਾਦ ਜ਼ਿਲ੍ਹਿਆਂ ਨੂੰ ਦਰਸਾਇਆ ਗਿਆ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਐਤਵਾਰ ਨੂੰ ਇਕ ਬਿਆਨ ਜਾਰੀ ਕਰਦਿਆਂ ਨਕਸ਼ੇ ਨੂੰ “ਗ਼ਲਤ”ਅਤੇ “ਕਾਨੂੰਨੀ ਤੌਰ ‘ਤੇ ਗੈਰ-ਪੁਸ਼ਟੀ”ਕਰਾਰ ਦਿੰਦੇ ਹੋਏ ਕਿਹਾ ਕਿ ਇਹ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪਰਿਸ਼ਦ ਦੇ ਮਤੇ ਦੀ ਉਲੰਘਣਾ ਹੈ। ਉਨ੍ਹਾਂ ਕਿਹਾ, “ਪਾਕਿਸਤਾਨ ਇਨ੍ਹਾਂ ਰਾਜਨੀਤਿਕ ਨਕਸ਼ਿਆਂ ਨੂੰ ਰੱਦ ਕਰਦਾ ਹੈ ਜੋ ਸੰਯੁਕਤ ਰਾਸ਼ਟਰ ਦੇ ਨਕਸ਼ਿਆਂ ਨਾਲ ਮੇਲ ਨਹੀਂ ਖਾਂਦੇ। ਅਸੀਂ ਦੁਹਰਾਉਂਦੇ ਹਾਂ ਕਿ ਭਾਰਤ ਦੁਆਰਾ ਕੀਤੀ ਕੋਈ ਵੀ ਕਾਰਵਾਈ ਜੰਮੂ-ਕਸ਼ਮੀਰ ਦੀ ‘ਵਿਵਾਦਪੂਰਨ’ ਸਥਿਤੀ ਨੂੰ ਨਹੀਂ ਬਦਲ ਸਕਦੀ ਜਿਸ ਨੂੰ ਸੰਯੁਕਤ ਰਾਸ਼ਟਰ ਦੁਆਰਾ ਮਾਨਤਾ ਦਿੱਤੀ ਗਈ ਹੈ।’ ਬਿਆਨ ਮੁਤਾਬਕ ਪਾਕਿਸਤਾਨ ਨੇ ਜੰਮੂ-ਕਸ਼ਮੀਰ ਖੇਤਰ ਅਤੇ ਗਿਲਗਿਤ-ਬਾਲਟਿਸਤਾਨ ਅਤੇ ਜੰਮੂ ਕਸ਼ਮੀਰ ਨੂੰ ਭਾਰਤ ਦੇ ਨਕਸ਼ੇ ਉੱਤੇ ਦਰਸਾਏ ਨਕਸ਼ਿਆਂ ਨੂੰ ਰੱਦ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪਰਿਸ਼ਦ ਦੇ ਮਤੇ ਦੇ ਅਨੁਸਾਰ ਜੰਮੂ-ਕਸ਼ਮੀਰ ਦੇ ਲੋਕਾਂ ਦੇ ਖੁੱਦਮੁਖਤਿਆਰੀ ਦੇ ਜਾਇਜ਼ ਸੰਘਰਸ਼ ਦੀ ਹਮਾਇਤ ਜਾਰੀ ਰੱਖੇਗਾ।
ਭਾਰਤ ਸਰਕਾਰ ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ ਦਾ ਨਵਾਂ ਨਕਸ਼ਾ ਜਾਰੀ ਕੀਤਾ ਹੈ। ਨਵਾਂ ਨਕਸ਼ਾ ਜੰਮੂ-ਕਸ਼ਮੀਰ ਦੇ ਨਵੇਂ ਕੇਂਦਰੀ ਸ਼ਾਸਤ ਪ੍ਰਦੇਸ਼ ਦੇ ਹਿੱਸੇ ਵਜੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਮੀਰਪੁਰ ਅਤੇ ਮੁਜ਼ੱਫਰਾਬਾਦ ਜ਼ਿਲ੍ਹਿਆਂ ਨੂੰ ਦਰਸਾਉਂਦਾ ਹੈ।

Real Estate