ਪੰਜਾਬ ਸਮੇਤ 14 ਰਾਜਾਂ ‘ਚ ਪਏ CBI ਦੇ ਛਾਪੇ

ਸੀਬੀਆਈ ਨੇ ਅੱਜ 14 ਸੂਬਿਆਂ ਵਿੱਚ ਛਾਪੇਮਾਰੀ ਕੀਤੀ । ਛਾਪੇਮਾਰੀ ਦੌਰਾਨ ਸੱਤ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਬੈਂਕ ਧੋਖਾਧੜੀ ਦੇ 35 ਕੇਸ ਦਰਜ ਕੀਤੇ ਜਾਣ ਦੀਆਂ ਖ਼ਬਰਾਂ ਹਨ। ਸੀਬੀਆਈ ਨੇ 14 ਸੂਬਿਆਂ ਵਿੱਚ 169 ਥਾਵਾਂ ‘ਤੇ ਛਾਪੇ ਮਾਰੇ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇ ਅਜੇ ਵੀ ਜਾਰੀ ਹਨ। ਖ਼ਬਰਾਂ ਅਨੁਸਾਰ ਸੀਬੀਆਈ ਵੱਲੋਂ ਆਂਧਰਾ ਪ੍ਰਦੇਸ਼, ਚੰਡੀਗੜ੍ਹ, ਦਿੱਲੀ, ਗੁਜਰਾਤ, ਹਰਿਆਣਾ, ਕਰਨਾਟਕ, ਕੇਰਲਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਪੰਜਾਬ, ਤਾਮਿਲਨਾਡੂ, ਤੇਲੰਗਾਨਾ, ਉੱਤਰ ਪ੍ਰਦੇਸ਼, ਉਤਰਾਖੰਡ ਦੇ ਨਾਲ-ਨਾਲ ਦਾਦਰ ਤੇ ਨਗਰ ਹਵੇਲੀ ਵਿੱਚ ਛਾਪੇਮਾਰੀ ਕੀਤੀ ਗਈ ਹੈ।

Real Estate