ਵਕੀਲਾਂ ਵਿਰੁੱਧ ਪੁਲਿਸ ਮੁਲਾਜਮਾਂ ਦਾ ਪ੍ਰਦਰਸ਼ਨ : ਇਨਸਾਫ ਮੰਗਦੇ ਪੁਲਸ ਵਾਲੇ !

1037

ਦਿੱਲੀ ਪੁਲਿਸ ਦੇ ਮੁਲਾਜਮ ਵਕੀਲਾਂ ਵਿਰੁੱਧ ਹੁਣ ਸੜਕਾਂ ’ਤੇ ਉੱਤਰੇ ਹਨ। ਦਿੱਲੀ ਦੀ ਤੀਸ ਹਜ਼ਾਰੀ ਕੋਰਟ ਦੇ ਬਾਹਰ ਸਨਿੱਚਰਵਾਰ ਨੂੰ ਪੁਲਿਸ ਤੇ ਵਿਕੀਲਾਂ ਵਿਚਾਲੇ ਹਿੰਸਕ ਝੜਪ ਹੋ ਗਈ ਸੀ। ਫਿਰ ਕੱਲ੍ਹ ਵੀ ਵਕੀਲਾਂ ਨੇ ਕੜਕੜਡੂਮਾ ਅਦਾਲਤ ’ਚ ਇੱਕ ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਕੀਤੀ। ਸੋਮਵਾਰ ਨੂੰ ਵਕੀਲਾਂ ਦੀ ਹੜਤਾਲ ਤੋਂ ਬਾਅਦ ਮੰਗਲਵਾਰ ਸਵੇਰੇ ਭਾਰੀ ਗਿਣਤੀ ’ਚ ਦਿੱਲੀ ਪੁਲਿਸ ਦੇ ਜਵਾਨ ਦਿੱਲੀ ਪੁਲਿਸ ਹੈੱਡਕੁਆਰਟਰਜ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਜਵਾਨਾਂ ਨੇ ਆਪਣੀਆਂ ਬਾਹਾਂ ’ਤੇ ਕਾਲ਼ੀਆਂ ਪੱਟੀਆਂ ਬੰਨ੍ਹੀਆਂ ਹੋਈਆਂ ਹਨ ਤੇ ਵਕੀਲਾਂ ਨਾਲ ਹੋਈ ਕੁੱਟਮਾਰ ਦੇ ਵਿਰੋਧ ਵਿੱਚ ਇਨਸਾਫ਼ ਦੀ ਅਪੀਲ ਕਰ ਰਹੇ ਹਨ।
ਸੋਮਵਾਰ ਨੂੰ ਬਾਰ ਐਸੋਸੀਏਸ਼ਨਾਂ ਨੇ 24 ਘੰਟਿਆਂ ਦੀ ਹੜਤਾਲ ਦਾ ਸੱਦਾ ਦਿੱਤਾ ਸੀ। ਜਿਸ ਤੋਂ ਬਾਅਦ ਦਿੱਲੀ ਹਾਈ ਕੋਰਟ ਅਤੇ ਕਿਸੇ ਹੇਠਲੀ ਅਦਾਲਤ ਦੇ ਵਕੀਲਾਂ ਨੇ ਕੰਮ ਨਹੀਂ ਕੀਤਾ। ਦਿੱਲੀ ਤੋਂ ਇਲਾਵਾ ਦੇਸ਼ ਦੇ ਕਈ ਹੋਰ ਸ਼ਹਿਰਾਂ ’ਚ ਵੀ ਅਜਿਹੇ ਮਾਮਲੇ ਵੇਖਣ ਨੂੰ ਮਿਲੇ ਹਨ।

Real Estate