ਵਿਧਾਨ ਸਭਾ ਦਾ ਵਿਸੇ਼ਸ ਸੈਸ਼ਨ : ਕੈਪਟਨ ਦੇ ਮੰਤਰੀ ਨੇ ਸਿੱਧੂ ਨੂੰ ਵਿਧਾਨ ਸਭਾ ‘ਚ ਦਿੱਤਾ ਲਾਂਘਾ ਖੁੱਲਣ ਦਾ ਸਿਹਰਾ

ਸ੍ਰੀ ਗੁਰੂ ਨਾਨਕ ਸਾਹਿਬਜੀ ਦੇ 550ਵੇਂ ਜਨਮ ਦਿਵਸ ਮੌਕੇ ਰੱਖੇ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਯਾਦਗਾਰੀ ਸੈਸ਼ਨ ਦੌਰਾਨ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਸਿਹਰਾ ਦਿੱਤਾ। ਹਾਲਾਂਕਿ, ਉਨ੍ਹਾਂ ਅਫਸੋਸ ਜਤਾਇਆ ਕਿ ਸਿੱਧੂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਨਹੀਂ ਹੋਏ।ਇਸ ਦੇ ਨਾਲ ਹੀ ਰੰਧਾਵਾ ਨੇ ਸਿੱਧੂ ਨੂੰ ਲਾਂਘਾ ਖੋਲ੍ਹਣ ‘ਤੇ ਪਾਕਿਸਤਾਨੀ ਸਰਕਾਰ ਦਾ ਧੰਨਵਾਦ ਕਰਨ ਲਈ ਪਾਕਿਸਤਾਨ ਜਾਣ ਵਾਲੇ ਪਹਿਲੇ ਜਥੇ ‘ਚ ਸ਼ਾਮਲ ਹੋਣ ਦੀ ਵੀ ਪੇਸ਼ਕਸ਼ ਕੀਤੀ। ਰੰਧਾਵਾ ਦੇ ਇਸ ਬਿਆਨ ‘ਤੇ ਪ੍ਰਤੀਕਰਮ ਦਿੰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਲਾਂਘਾ ਖੋਲ੍ਹਣ ਵਿੱਚ ਹਰੇਕ ਵਿਅਕਤੀ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ, ਪਰ ਇਸ ਦਾ ਸਿਹਰਾ ਬਾਬਾ ਨਾਨਕ ਨੂੰ ਜਾਂਦਾ ਹੈ। ਜਾਖੜ ਨੇ ਕਿਹਾ, ‘ਮੈਂ ਇਸ ਗੱਲ ਨਾਲ ਸਹਿਮਤ ਹਾਂ ਕਿ ਸਿੱਧੂ ਪ੍ਰੋਜੈਕਟ ਨੂੰ ਹਾਸਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਸਨ ਤੇ ਉਨ੍ਹਾਂ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ।
ਦਰਾਸਲ ਅੱਜ ਪੰਜਾਬ ਵਿਧਾਨ ਸਭਾ ਦਾ ਵਿਸੇ਼ਸ ਸੈ਼ਸਨ ਬੁਲਾਇਆ ਗਿਆ । ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ, ਹਰਿਆਣਾ ਦੇ ਰਾਜਪਾਲ ਸੱਤਦੇਵ ਨਰਾਇਣ ਆਰੀਆ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਪੰਜਾਬ ਦੇ ਸਪੀਕਰ ਰਾਣਾ ਕੇਪੀ ਸਿੰਘ ‘ਤੇ ਮੌਜੂਦ ਵਿਧਾਨਸਭਾ ‘ਚ ਰਹੇ। ਉਪ ਰਾਸ਼ਟਰਪਤੀ ਨਾਇਡੂ ਨੇ ਪੰਜਾਬੀ ਵਿੱਚ ਆਪਣਾ ਭਾਸ਼ਣ ਸ਼ੁਰੂ ਕੀਤਾ। ਉਨ੍ਹਾਂ ਸਾਰਿਆਂ ਨੂੰ ਸ਼ੁਭਕਾਮਨਾਵਾਂ ਤੇ ਗੁਰਪੁਰਬ ਦੀ ਵਧਾਈ ਦਿੱਤੀ।

Real Estate