ਮਹਾਰਾਸ਼ਟਰ ਵਿੱਚ ਰਾਜਪਾਲ ਨੇ ਭਾਜਪਾ ਨੂੰ ਸਰਕਾਰ ਬਣਾਉਣ ਲਈ ਕਿਹਾ , ਸਿ਼ਵ ਸੈਨਾ ਵੱਲੋਂ ਹਾਲੇ ਹਮਾਇਤ ਨਹੀਂ

894

ਮਹਾਰਾਸ਼ਟਰ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਸ਼ਿਵ ਸੈਨਾ ਵਿਚਾਲੇ ਚੱਲ ਰਹੇ ਵਿਵਾਦ ਦੌਰਾਨ ਰਾਜਪਾਲ ਭਗਤ ਸਿੰਘ ਕੋਸ਼ੀਅਰੀ ਨੇ ਭਾਜਪਾ ਨੂੰ ਇਕੋ ਵੱਡੀ ਪਾਰਟੀ ਵਜੋਂ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਹੈ। ਰਾਜਪਾਲ ਨੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਕਿਹਾ ਹੈ ਕਿ ਉਹ ਆਪਣੀ ਪਾਰਟੀ ਦੀ ਇੱਛਾ ਅਤੇ ਮਹਾਰਾਸ਼ਟਰ ਵਿੱਚ ਸਰਕਾਰ ਬਣਾਉਣ ਦੀ ਯੋਗਤਾ ਦਾ ਸੰਕੇਤ ਦੇਣ। ਮਹਾਰਾਸ਼ਟਰ ਵਿੱਚ 13ਵੀਂ ਵਿਧਾਨ ਸਭਾ ਦਾ ਕਾਰਜਕਾਲ ਸ਼ਨਿਚਰਵਾਰ ਅੱਧੀ ਰਾਤ ਨੂੰ ਖ਼ਤਮ ਹੋ ਗਿਆ ਹੈ। ਅਜਿਹੀ ਸਥਿਤੀ ਵਿੱਚ ਇਹ ਕਦਮ ਰਾਜ ਵਿੱਚ ਰਾਜਨੀਤਿਕ ਰੁਕਾਵਟ ਨੂੰ ਖ਼ਤਮ ਕਰਨ ਲਈ ਹੈ। ਹਾਲਾਂਕਿ, ਸ਼ੁੱਕਰਵਾਰ ਨੂੰ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਦੇ ਰਾਜ ਭਵਨ ਵਿਖੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਫੜਨਵੀਸ ਅਤੇ ਫਿਰ ਉਧਵ ਠਾਕਰੇ ਨੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਵਿੱਚ ਸਾਬਕਾ ਸੀਐਮ ਫੜਨਵੀਸ ਨੇ ਸਪੱਸ਼ਟ ਕਿਹਾ ਕਿ ਅਸੀਂ ਕਦੇ ਵੀ ਸ਼ਿਵ ਸੈਨਾ ਨੂੰ ਮੁੱਖ ਮੰਤਰੀ ਅਹੁਦੇ ਲਈ ਵਾਅਦਾ ਨਹੀਂ ਕੀਤਾ ਸੀ। ਅਗਲੀ ਸਰਕਾਰ ਬਣਾਉਣ ਲਈ ਭਾਜਪਾ ਅਤੇ ਸ਼ਿਵ ਸੈਨਾ ਦੋਵਾਂ ਕੋਲ ਕਾਫ਼ੀ ਸੀਟਾਂ ਹਨ, ਪਰ ਸੱਤਾ ਵਿੱਚ ਬਰਾਬਰ ਦੀ ਭਾਈਵਾਲੀ ਲਈ, ਖ਼ਾਸਕਰ ਮੁੱਖ ਮੰਤਰੀ ਦੇ ਅਹੁਦੇ ਲਈ ਦੋਵਾਂ ਵਿਚਾਲੇ ਚੱਲ ਰਹੀ ਤਕਰਾਰ ਜਾਰੀ ਹੈ। ਸ਼ਿਵ ਸੈਨਾ ਦਾ ਦਾਅਵਾ ਹੈ ਕਿ ਦੋਵਾਂ ਪਾਰਟੀਆਂ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਫਰਵਰੀ ਵਿੱਚ ਫ਼ੈਸਲਾ ਲਿਆ ਸੀ ਕਿ ਰਾਜ ਵਿੱਚ ਅਹੁਦਿਆਂ ਦੀ ਬਰਾਬਰ ਸਾਂਝੇਦਾਰੀ ਹੋਵੇਗੀ।

Real Estate