ਭਾਜਪਾ ਸਿ਼ਵ ਸੈਨਾ ਵਿਚਕਾਰ ‘ਮੁੱਖ ਮੰਤਰੀ ਵਾਲੀ ਕੁਰਸੀ’ ਦੀ ਲੜਾਈ ਜਾਰੀ

868

ਮਹਾਰਾਸ਼ਟਰ ਵਿੱਚ ਭਾਜਪਾ-ਸਿ਼ਵ ਸੈਨਾ ਦਾ ਰੇਯਕਾ ਜਾਰੀ ਹੈ । ਭਾਜਪਾ ਨੇ ਸਪੱਸ਼ਟ ਕਰ ਦਿੱਤਾ ਕਿ ਪਾਰਟੀ ਇਕੱਲੇ ਹੀ ਮਹਾਰਾਸ਼ਟਰ ਵਿੱਚ ਸਰਕਾਰ ਨਹੀਂ ਬਣਾਏਗੀ। ਰਾਜ ਵਿੱਚ ਸ਼ਿਵ ਸੈਨਾ ‘ਤੇ ਹਮਲਾ ਕਰਨ ਵਾਲੀ ਭਾਜਪਾ ਨੇ ਕਿਹਾ ਕਿ ਉਹ ਇਕੱਲੇ ਸਰਕਾਰ ਨਹੀਂ ਬਣਾ ਸਕਦੀ। ਮਹਾਰਾਸ਼ਟਰ ਭਾਜਪਾ ਦੇ ਪ੍ਰਧਾਨ ਚੰਦਰਕਾਂਤ ਪਾਟਿਲ ਨੇ ਬੀਤੇ ਦਿਨ ਰਾਜਪਾਲ ਕੋਸ਼ੀਅਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਅਤੇ ਕਿਹਾ ਕਿ ਮਹਾਰਾਸ਼ਟਰ ਦੇ ਲੋਕਾਂ ਨੇ ਭਾਜਪਾ-ਸ਼ਿਵ ਸੈਨਾ ਗੱਠਜੋੜ ਵਿੱਚ ਵਿਸ਼ਵਾਸ ਪ੍ਰਗਟਾਉਂਦੇ ਹੋਏ ਇਹ ਆਦੇਸ਼ ਦਿੱਤਾ ਹੈ ਪਰ ਸ਼ਿਵ ਸੈਨਾ ਨੇ ਮਹਾਰਾਸ਼ਟਰ ਦੇ ਲੋਕਾਂ ਨੂੰ ਦਿੱਤੇ ਗਏ ਫ਼ਤਵੇ ਦਾ ਨਿਰਾਦਰ ਕੀਤਾ ਹੈ।ਭਾਜਪਾ ਨੇਤਾਵਾਂ ਨੇ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਲੰਬੀ ਮੁਲਾਕਾਤ ਤੋਂ ਬਾਅਦ ਐਤਵਾਰ ਸ਼ਾਮ ਰਾਜਪਾਲ ਨਾਲ ਮੁਲਾਕਾਤ ਕੀਤੀ। ਰਾਜਪਾਲ ਨਾਲ ਇੱਕ ਸੰਖੇਪ ਮੁਲਾਕਾਤ ਤੋਂ ਬਾਅਦ, ਭਾਜਪਾ ਪ੍ਰਧਾਨ ਚੰਦਰਕਾਂਤ ਪਾਟਿਲ ਨੇ ਕਿਹਾ ਕਿ ਸ਼ਿਵ ਸੈਨਾ ਨੇ ਲੋਕ ਫਤਵੇ ਦਾ ਅਪਮਾਨ ਕੀਤਾ ਹੈ। ਅਸੀਂ ਸਰਕਾਰ ਬਣਾਉਣ ਦੀ ਸਥਿਤੀ ਵਿੱਚ ਨਹੀਂ ਹਾਂ। ਸੈਨਾ ਚਾਵੇ ਤਾਂ ਕਾਂਗਰਸ ਅਤੇ ਐਨਸੀਪੀ ਨਾਲ ਮਿਲ ਕੇ ਸਰਕਾਰ ਬਣਾ ਸਕਦੀ ਹੈ। ਚੰਦਰਕਾਂਤ ਪਾਟਿਲ ਨੇ ਕਿਹਾ ਕਿ ਭਾਜਪਾ-ਸ਼ਿਵ ਸੈਨਾ ਨੇ ਇਕੱਠਿਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ। ਰਾਜ ਦੇ ਲੋਕਾਂ ਨੇ ਭਾਜਪਾ-ਸ਼ਿਵ ਸੈਨਾ ਗੱਠਜੋੜ ਨੂੰ ਚੰਗਾ ਫ਼ਤਵਾ ਦਿੱਤਾ ਹੈ। ਇਹ ਫ਼ਤਵਾ ਸਰਕਾਰ ਬਣਾਉਣ ਲਈ ਕਾਫ਼ੀ ਸੀ। ਕੱਲ੍ਹ, ਰਾਜਪਾਲ ਨੇ ਸਾਨੂੰ ਸਭ ਤੋਂ ਵੱਡੀ ਪਾਰਟੀ ਵਜੋਂ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਪਰ ਲੋਕ ਫਤਵੇ ਦਾ ਨਿਰਾਦਰ ਕਰਦਿਆਂ ਸ਼ਿਵ ਸੈਨਾ ਨੇ ਮਿਲ ਕੇ ਸਰਕਾਰ ਬਣਾਉਣ ਤੋਂ ਇਨਕਾਰ ਕਰ ਦਿੱਤਾ।

Real Estate