ਮਹਾਂਰਾਸ਼ਟਰ ‘ਚ ਰਾਸ਼ਟਰਪਤੀ ਸ਼ਾਸਨ ਦੀ ਮੰਗ

853

ਮਹਾਂਰਾਸ਼ਟਰ ‘ਚ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫਾਰਸ਼ ਕੀਤੀ ਹੈ। ਸ਼ਿਵ ਸੈਨਾ ਨੇ ਕਿਹਾ ਕਿ ਜੇਕਰ ਰਾਜਪਾਲ ਅਜਿਹਾ ਕਦਮ ਚੁੱਕਦੇ ਹਨ ਤਾਂ ਉਹ ਸੁਪਰੀਮ ਕੋਰਟ ਜਾਣਗੇ। ਖ਼ਬਰਾਂ ਅਨੁਸਾਰ ਸ਼ਿਵ ਸੈਨਾ ਪ੍ਰਧਾਨ ਉਧਵ ਠਾਕਰੇ ਨੇ ਕਾਂਗਰਸ ਨੇਤਾ ਕਪਿਲ ਸਿੱਬਲ ਤੇ ਅਹਿਮਦ ਪਟੇਲ ਨਾਲ ਗੱਲਬਾਤ ਕੀਤੀ ਹੈ। ਸਿੱਬਲ ਸ਼ਿਵ ਸੈਨਾ ਵੱਲੋਂ ਸੁਪਰੀਮ ਕੋਰਟ ਦੀ ਪੈਰਵੀ ਕਰ ਸਕਦੇ ਹਨ। ਰਾਜਪਾਲ ਭਗਤ ਸਿੰਘ ਨੇ ਸਭ ਤੋਂ ਪਹਿਲਾਂ ਸਭ ਤੋਂ ਵੱਡੇ ਦਲ ਬੀਜੇਪੀ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਸੀ ਪਰ ਭਾਜਪਾ ਸਰਕਾਰ ਨਹੀਂ ਬਣਾ ਸਕੀ। ਇਸ ਤੋਂ ਬਾਅਦ ਸ਼ਿਵ ਸੈਨਾ ਨੂੰ ਸੱਦਾ ਦਿੱਤਾ ਗਿਆ ਤਾਂ ਉਨ੍ਹਾਂ ਨੇ ਦੋ ਦਿਨ ਦਾ ਸਮਾਂ ਮੰਗਿਆ ਜਿਸ ਤੋਂ ਰਾਜਪਾਲ ਨੇ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਤੀਜੇ ਸਭ ਤੇ ਵੱਡੇ ਦਲ ਰਾਕਾਂਪਾ ਤੋਂ ਰਾਜਪਾਲ ਨੇ ਸਰਕਾਰ ਬਣਾਉਣ ਦੀ ਇੱਛਾ ਪੁੱਛੀ। ਰਾਂਕਪਾ, ਕਾਂਗਰਸ ਦੇ ਫੈਸਲੇ ਦਾ ਇੰਤਜ਼ਾਰ ਕਰ ਰਹੀ ਹੈ ਕਿਉਂਕਿ ਦੋਵਾਂ ਪਾਰਟੀਆਂ ਨੇ ਇਕੱਠੇ ਹੀ ਚੋਣ ਲੜੀ ਸੀ।

Real Estate