ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿਚ ਫਾਂਸੀ ਦੀ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ ਵਿਚ ਤਬਦੀਲ ਕਰਨ ਦੀ ਜਾਣਕਾਰੀ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਹੈ। ਖ਼ਬਰਾਂ ਅਨੁਸਾਰ ਰਾਜੋਆਣਾ ਨਾਲ ਸਬੰਧਤ ਫਾਈਲ ਮੁੱਖ ਮੰਤਰੀ ਦਫਤਰ ਨੂੰ ਭੇਜ ਦਿੱਤੀ ਗਈ ਹੈ। ਬੇਅੰਤ ਸਿੰਘ ਦੀ ਹੱਤਿਆ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਸਾਹਮਣੇ ਮਨੁੱਖੀ ਬੰਬ ਧਮਾਕਾ ਕਰ ਕੇ ਕੀਤੀ ਗਈ ਸੀ। ਉਸ ਧਮਾਕੇ ਵਿਚ ਮੁੱਖ ਮੰਤਰੀ ਦੇ ਨਾਲ ਮਨੁੱਖੀ ਬੰਬ ਦਿਲਾਵਰ ਸਿੰਘ ਵੀ ਮਾਰਿਆ ਗਿਆ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੂਬੇ ਦੇ ਹੋਰ ਕੈਦੀਆਂ ਦੀਆਂ ਸਜ਼ਾਵਾਂ ਮੁਆਫ਼ ਕੀਤੀਆਂ ਹਨ। ਅਸਲ ਆਂਕੜੇ ਆਉਣੇ ਹਾਲੇ ਬਾਕੀ ਹਨ ।
Real Estate