ਪੰਜਾਬ ਸਰਕਾਰ ਵੱਲੋਂ ਐੱਸ.ਪੀ. ਸਿੰਘ ਓਬਰਾਏ ਦਾ ਸਨਮਾਨ

680

ਕਪੂਰਥਲਾ/ਸੁਲਤਾਨਪੁਰ ਲੋਧੀ, 12 ਨਵੰਬਰ(ਕੌੜਾ)- ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਚੱਲ ਰਹੇ ਸਮਾਗਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਖੇ ਸਥਿਤ ਇੰਦਰ ਕੁਮਾਰ ਗੁਜ਼ਰਾਲ ਯੂਨੀਵਰਸਿਟੀ ‘ਚ ਵੱਖ-ਵੱਖ ਖੇਤਰਾਂ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ: ਐਸ।ਪੀ ਸਿੰਘ ਓਬਰਾਏ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਜਿਕਰਯੋਗ ਹੈ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ: ਐਸ।ਪੀ ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਬਾਬੇ ਨਾਨਕ ਵੱਲੋਂ ਰੁਸ਼ਨਾਏ ਗਏ ਮਨੁੱਖਤਾ ਦੀ ਸੇਵਾ ਦੇ ਰਾਹ ਤੇ ਤੁਰਦਿਆਂ ਹੁਣ ਤੱਕ ਦੇਸ਼-ਵਿਦੇਸ਼ ਅੰਦਰ ਕੁਦਰਤੀ ਤੇ ਗੈਰ ਕੁਦਰਤੀ ਅਾਫ਼ਤਾਂ ਦਾ ਸ਼ਿਕਾਰ ਹੋਣ ਵਾਲੇ ਹਰੇਕ ਵੇਰਗ ਤੇ ਧਰਮ ਦੇ ਲੱਖਾਂ ਹੀ ਲੋਕਾਂ ਦੀ ਮਦਦ ਲਈ ਅਨੇਕਾਂ ਹੀ ਸਮਾਜ ਭਲਾਈ ਦੇ ਜ਼ਿਕਰਯੋਗ ਕਾਰਜ ਕਰਦਿਆਂ ਇੱਕ ਵੱਖਰੀ ਛਾਪ ਛੱਡੀ ਹੈ । ਉਥੇ ਹਾਲ ਹੀ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਦੇ ਮੁੱਖ ਦੁਅਾਰ ਉੱਤੇ ਇੱਕ ਓਂਕਾਰ ਅਤੇ ਰਬਾਬ ਦਾ ਸਿਲਾਲੇਖ ਸਥਾਪਿਤ ਕਰਨ,ਕਰਤਾਰਪੁਰ ਸਾਹਿਬ ਦੇ ਪੂਰੇ ਰਸਤੇ ਉੱਪਰ ਅਾਉਣ ਵਾਲੀਆਂ ਸੰਗਤਾਂ ਦੇ ਨਾਲ-ਨਾਲ ਇਥੇ ਬਣਨ ਵਾਲੀਆਂ ਸਰਾਵਾਂ ਅਤੇ ਇਮੀਂਗ੍ਰੇਸ਼ਨ ਸੈਂਟਰਾਂ ਆਦਿ ‘ਚ ਪੀਣ ਵਾਲੇ ਸਾਫ ਸੁਥਰੇ ਫਿਲਟਰਡ ਪਾਣੀ ਦੇ ਪ੍ਰਬੰਧ ਦੀ ਜਿੰਮੇਵਾਰੀ ਚੁੱਕਣ,ਇਥੇ ਪੁੱਜਣ ਵਾਲੇ ਬਜ਼ੁਰਗ ਤੇ ਅੰਗਹੀਣ ਸ਼ਰਧਾਲੂਆਂ ਲਈ ਵੀਲ ਚੇਅਰਾਂ ਦਾ ਪ੍ਰਬੰਧ ਕਰਨ ਅਤੇ ਇੱਥੇ ਹੋਏ ਸਮਾਗਮਾਂ ਦੌਰਾਨ ਆਉਣ ਵਾਲੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਭੇਂਟ ਕੀਤੀਆਂ ਗਈਆਂ ਗੁਰੂ ਸਾਹਿਬ ਦੇ ਫ਼ਲਸਫ਼ੇ ਤੇ ਅਧਾਰਿਤ ਕਿਤਾਬਾਂ ਪ੍ਰਕਾਸ਼ਿਤ ਕਰਵਾਉਣ ਤੋਂ ਬਿਨਾਂ ਸੁਲਤਾਨਪੁਰ ਲੋਧੀ ਵਿਖੇ ਪ੍ਰਕਾਸ਼ ਪੁਰਬ ਮੌਕੇ ਪੁੱਜੀਆਂ ਲੱਖਾਂ ਹੀ ਸੰਗਤਾਂ ਦੀ ਸਹੂਲਤ ਲਈ ਜੋੜਾ ਘਰਾਂ ਅਤੇ ਪਖਾਨਿਆਂ ਦੇ ਬਾਹਰ 3 ਲੱਖ ਸਲੀਪਰਾਂ (ਚੱਪਲਾਂ) ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਸੁਲਤਾਪੁਰ ਲੋਧੀ,ਸਿਧਵਾਂ ਦੋਨਾ,ਅਪੰਗ ਅਾਸ਼ਰਮ ਜਲੰਧਰ ਅਤੇ ਬਟਾਲਾ ਵਿਖੇ ਮੈਡੀਕਲ ਲੈਬੋਰਟਰੀ ਤੇ ਡਾਇਗਨੋਜ਼ ਸੈਂਟਰ ਖੋਲਣ ਤੋਂ ਇਲਾਵਾ ਜਲੰਧਰ, ਸੁਲਤਾਨਪੁਰ ਲੋਧੀ ਅਤੇ ਮਲਸੀਆਂ ਆਦਿ ਰੇਲਵੇ ਸਟੇਸ਼ਨਾਂ ਰਾਹੀਂ ਆਉਣ ਵਾਲੀਆਂ ਸੰਗਤਾਂ ਲਈ ਵੀ ਵੀਲ੍ਹ ਚੇਅਰਾਂ ਅਤੇ ਲੋੜ ਪੈਣ ਤੇ ਸਟਰੇਚਰਾਂ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਟਰੱਸਟ ਵੱਲੋਂ ਗੁਰਪੁਰਬ ਨੂੰ ਸਮਰਪਿਤ ਪੰਜਾਬ ਸਮੇਤ ਹੋਰਨਾਂ ਰਾਜਾਂ ਅੰਦਰ ਮਰੀਜ਼ਾਂ ਦੀ ਸਹੂਲਤ ਲਈ ਕੁੱਲ 50 ਕਲੀਨਿਕਲ ਲੈਬਾਰਟਰੀਆਂ ਅਤੇ ਡਾਇਗਨੋਜ਼ ਸੈਂਟਰ ਖੋਲੇ ਜਾ ਰਹੇ ਹਨ ਜਿੰਨਾਂ ਵਿੱਚੋਂ 13 ਸੈਂਟਰਾਂ ਦੀ ਸ਼ੁਰੂਆਤ ਹੋ ਚੁੱਕੀ ਹੈ।

Real Estate