ਰਿਹਾਅ ਹੋਣਗੇ ਨਜਰਬੰਦ ਕਸ਼ਮੀਰੀ ਆਗੂ ?

937

ਜੰਮੂ–ਕਸ਼ਮੀਰ ’ਚ ਕੇਂਦਰ ਸਰਕਾਰ ਹੁਣ ਕੋਈ ਸਿਆਸੀ ਪ੍ਰਕਿਰਿਆ ਸ਼ੁਰੂ ਕਰਨ ਤੇ ਨਜ਼ਰਬੰਦ ਆਗੂਆਂ ਦੀ ਰਿਹਾਈ ਦੀ ਸੰਭਾਵਨਾ ਦਾ ਪਤਾ ਲਾਉਣ ਲਈ ਸਾਰੀਆਂ ਖ਼ੁਫ਼ੀਆ ਤੇ ਸੁਰੱਖਿਆ ਏਜੰਸੀਆਂ ਤੋਂ ਲੋੜੀਂਦੀ ਜਾਣਕਾਰੀ ਇਕੱਠੀ ਕਰ ਰਹੀ ਹੈ। ਸੁਰੱਖਿਆ ਤੇ ਕਾਨੂੰਨ–ਵਿਵਸਥਾ ਨੂੰ ਲੈ ਕੇ ਤਸੱਲੀ ਹੋਣ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਬਾਰੇ ਫ਼ੈਸਲਾ ਲਿਆ ਜਾਵੇਗਾ।ਇਸੇ ਲਈ ਖ਼ੁਫ਼ੀਆ ਏਜੰਸੀਆਂ ਤੋਂ ਜਦੋਂ ਕੁਝ ਹਾਂ–ਪੱਖੀ ਸੁਨੇਹਾ ਮਿਲੇਗਾ, ਉਸ ਤੋਂ ਬਾਅਦ ਹੀ ਕੁਝ ਆਗੂਆਂ ਦੀ ਰਿਹਾਈ ਬਾਰੇ ਫ਼ੈਸਲਾ ਹੋ ਸਕਦਾ ਹੈ। ਦੁਨੀਆ ਦੇ ਕਈ ਦੇਸ਼ਾਂ ਵਿੱਚ ਮਨੁੱਖੀ ਅਧਿਕਾਰਾਂ ਨੂੰ ਲੈ ਕੇ ਜਿਸ ਤਰੀਕੇ ਘੇਰਾਬੰਦੀ ਹੋ ਰਹੀ ਹੈ, ਉਸ ਉੱਤੇ ਕੂਟਨੀਤਕ ਤੌਰ ’ਤੇ ਕੋਈ ਪ੍ਰਭਾਵਸ਼ਾਲੀ ਜਵਾਬ ਦੇਣ ਦੇ ਬਾਵਜੂਦ ਸਰਕਾਰ ਲੰਮੇ ਸਮੇਂ ਤੱਕ ਇਸ ਸਥਿਤੀ ਨੂੰ ਜਾਰੀ ਰੱਖਣ ਦੇ ਹੱਕ ਵਿੱਚ ਨਹੀਂ ਹੈ। ਸੰਸਦ ਵਿੱਚ ਵੀ ਸਰਕਾਰ ਨੇ ਇਸ ਮਾਮਲੇ ’ਤੇ ਜਵਾਬ ਦੇਣਾ ਹੈ। ਖ਼ਾਸ ਤੌਰ ’ਤੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲ੍ਹਾ ਲੋਕ ਸਭਾ ਮੈਂਬਰ ਵੀ ਹਨ; ਉਨ੍ਹਾਂ ਦੀ ਲੰਮੀ ਹਿਰਾਸਤ ਨੂੰ ਲੈ ਕੇ ਸੁਆਲ ਖੜ੍ਹੇ ਕੀਤੇ ਜਾ ਸਕਦੇ ਹਨ।ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਡਾਇਰੈਕਟਰ ਪੱਧਰ ਤੋਂ ਉੱਪਰ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਕਸ਼ਮੀਰ ਸਮੇਤ ਹੋਰ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਹੈ।

Real Estate