ਨਿਰਭੈਆ ਦੇ ਦੋਸ਼ੀਆਂ ਨੂੰ ਜਲਦ ਫਾਂਸੀ ਦੇਣ ਲਈ ਪਟੀਸ਼ਨ

841

ਦਸੰਬਰ 2012 ਚ ਨਿਰਭੈਆ ਬਲਾਤਕਾਰ ਅਤੇ ਕਤਲ ਕੇਸ ਚ ਦੋਸ਼ੀਆਂ ਨੂੰ ਤੁਰੰਤ ਸਜ਼ਾ ਦੇਣ ਲਈ ਮਾਪਿਆਂ ਨੇ ਮੌਜੂਦਾ ਜੱਜ ਤੋਂ ਕਿਸੇ ਹੋਰ ਜੱਜ ਕੋਲ ਸਬੰਧਤ ਅਰਜ਼ੀ ਦੀ ਸੁਣਵਾਈ ਭੇਜਣ ਲਈ ਅਰਜ਼ੀ ਦਾਇਰ ਕੀਤੀ ਸੀ। ਪਟਿਆਲਾ ਹਾਊਸ ਕੋਰਟ ਇਸ ਪਟੀਸ਼ਨ ‘ਤੇ 25 ਨਵੰਬਰ ਨੂੰ ਸੁਣਵਾਈ ਕਰੇਗੀ। ਨਿਰਭਯਾ ਦੇ ਮਾਪਿਆਂ ਦੀ ਵਕੀਲ ਸੀਮਾ ਕੁਸ਼ਵਾਹਾ ਨੇ ਕਿਹਾ ਕਿ ਦੋਸ਼ੀਆਂ ਖਿਲਾਫ ਕਾਨੂੰਨੀ ਪ੍ਰਕਿਰਿਆ ਪੂਰੀ ਹੋ ਚੁਕੀ ਹੈ, ਇਸ ਦੇ ਬਾਵਜੂਦ ਦੋਸ਼ੀਆਂ ਨੂੰ ਫਾਂਸੀ ਨਹੀਂ ਦਿੱਤੀ ਜਾ ਰਹੀ। ਜਿਸ ਕਾਰਨ ਉਨ੍ਹਾਂ ਨੇ ਪੀੜਤ ਮਾਪਿਆਂ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਇਸ ਸਬੰਧ ਚ ਉਨ੍ਹਾਂ ਨੇ ਅਦਾਲਤ ਨੂੰ ਬੇਨਤੀ ਕੀਤੀ ਹੈ ਕਿ ਤਿਹਾੜ ਜੇਲ੍ਹ ਅਧਿਕਾਰੀਆਂ ਨੂੰ ਨਿਰਭਯਾ ਦੇ ਦੋਸ਼ੀਆਂ ਨੂੰ ਜਲਦ ਫਾਂਸੀ ਦੇਣ ਦੀ ਹਦਾਇਤ ਕੀਤੀ ਜਾਵੇ। ਇਸ ਘਟਨਾ ਚ ਸ਼ਾਮਲ ਛੇ ਅਪਰਾਧੀਆਂ ਚੋਂ ਇਕ ਨੇ ਆਪਣੇ ਆਪ ਨੂੰ ਜੇਲ੍ਹ ਚ ਫਾਂਸੀ ਲਾ ਕੇ ਖੁਦਕੁਸ਼ੀ ਕਰ ਲਈ ਜਦਕਿ ਇਕ ਨਾਬਾਲਗ ਅਪਰਾਧੀ ਨੂੰ ਜੁਵੇਨਾਈਲ ਕੋਰਟ ਨੇ ਤਿੰਨ ਸਾਲ ਦੀ ਸਜ਼ਾ ਸੁਣਾਈ ਜਿਸ ਤੋਂ ਬਾਅਦ ਉਸ ਨੂੰ ਸਾਲ 2015 ਚ ਜੇਲ੍ਹ ਤੋਂ ਰਿਹਾ ਕਰ ਦਿੱਤਾ ਗਿਆ। ਚਾਰ ਦੋਸ਼ੀਆਂ ਮੁਕੇਸ਼, ਅਕਸ਼ੇ, ਪਵਨ ਅਤੇ ਵਿਨੈ ਨੂੰ ਸਾਕੇਤ ਦੀ ਫਾਸਟ ਟਰੈਕ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ, ਜਿਸ ਤੇ 14 ਮਾਰਚ 2014 ਨੂੰ ਦਿੱਲੀ ਹਾਈ ਕੋਰਟ ਨੇ ਵੀ ਮੋਹਰ ਲਗਾ ਦਿੱਤੀ ਸੀ। ਦੋਸ਼ੀਆਂ ਦੁਆਰਾ ਹਾਈ ਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਸਮੀਖਿਆ ਪਟੀਸ਼ਨ ਦਾਇਰ ਕਰਕੇ ਚੁਣੌਤੀ ਦਿੱਤੀ ਗਈ ਸੀ। ਸੁਣਵਾਈ ਤੋਂ ਬਾਅਦ 9 ਜੁਲਾਈ 2018 ਨੂੰ ਚਾਰੇ ਦੋਸ਼ੀਆਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਗਈ ਸੀ ਅਤੇ ਉਨ੍ਹਾਂ ਦੀ ਮੌਤ ਦੀ ਸਜ਼ਾ ਉੱਤੇ ਮੋਹਰ ਲਗਾ ਦਿੱਤੀ ਗਈ ਸੀ।

Real Estate