ਵਿਦੇਸ਼ ਦੌਰੇ ਤੇ ਗਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮੁੱਖ ਸਕੱਤਰ ਅਤੇ ਡੀ ਜੀ ਪੀ ਪੰਜਾਬ ਨੂੰ ਹੁਕਮ ਦਿੱਤੇ ਕਿ ਸੰਗਰੂਰ ਦੇ ਦਲਿਤ ਵਿਅਕਤੀ ਨੂੰ ਕਥਿਤ ਤੌਰ ਅਗਵਾ ਕਰਕੇ ਮਾਰਕੁੱਟ ਕਰਨ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਮਾਂਬੱਧ ਜਾਂਚ ਅਤੇ ਅਦਾਲਤੀ ਕਾਰਵਾਈ ਨੂੰ ਤੇਜ਼ੀ ਨਾਲ ਯਕੀਨੀ ਬਣਾਇਆ ਜਾਵੇ। ਪੁਲੀਸ ਨੇ ਸਾਰੇ ਚਾਰ ਮੁਲਜ਼ਮਾਂ ਨੂੰ ਗਿ੍ਰਫਤਾਰ ਕਰ ਲਿਆ ਹੈ। ਮੁੱਖ ਮੰਤਰੀ ਜੋ ਇਸ ਸਮੇਂ ਦੇਸ਼ ਤੋਂ ਬਾਹਰ ਹਨ, ਨੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਅਤੇ ਡੀ ਜੀ ਪੀ ਦਿਨਕਰ ਗੁਪਤਾ ਕੋਲੋਂ ਕੇਸ ਨਾਲ ਸਬੰਧਤ ਜਾਣਕਾਰੀ ਲਈ ਹੈ ਅਤੇ ਜਗਮੇਲ ਸਿੰਘ ਦੀ ਮੰਦਭਾਗੀ ਮੌਤ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਵੀ ਲਿਆ। ਉਨਾਂ ਨੇ ਦੋਵਾਂ ਸੀਨੀਅਰ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਇਸ ਘਿਨਾਉਣੇ ਜੁਰਮ ਦੇ ਦੋਸ਼ੀਆਂ ਨੂੰ ਤਿੰਨ ਮਹੀਨਿਆਂ ਵਿੱਚ ਮਿਸਾਲੀ ਤੇ ਸਖ਼ਤ ਸਜ਼ਾ ਦਿਵਾਉਣ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਜਗਮੇਲ ਸਿੰਘ ਦੇ ਪਰਿਵਾਰ ਨੂੰ ਪ੍ਰਦਰਸ਼ਨ ਖਤਮ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਮੁੜ ਵਸੇਬੇ ਨੂੰ ਯਕੀਨੀ ਬਣਾਏਗੀ।
ਵਿਦੇਸ਼ ਦੌਰੇ ਤੇ ਗਏ ਕੈਪਟਨ ਨੂੰ ਦੇਣਾ ਪਿਆ ਸੰਗਰੂਰ ਕਤਲ ਕਾਂਡ ‘ਚ ਦਖ਼ਲ
Real Estate