ਹੈਰੋਇਨ ਦੇ ਸੂਟਿਆਂ ਦਾ ਸਵਾਦ ਪਿਆ ASI ਨੂੰ ਮਹਿੰਗਾ

1282

ਪੰਜਾਬ ਪੁਲਿਸ ਦੇ ਇਕ ਏਐਸਆਈ ਤੇ ਹੈਡ ਕਾਂਸਟੇਬਲ ਨੂੰ ਸੋਸ਼ਲ ਮੀਡੀਆ ਉਤੇ ਹੈਰੋਇਨ ਪੀਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਹੁਕਮ ਜ਼ਿਲ੍ਹਾ ਤਰਨਤਾਰਨ ਦੇ ਐਸ।ਐਸ।ਪੀ। ਵੱਲੋਂ ਜਾਰੀ ਕੀਤੇ ਗਏ ਹਨ। ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਏ।ਐਸ।ਆਈ। ਦਰਸ਼ਨ ਸਿੰਘ ਅਤੇ ਹੈੱਡ ਕਾਂਸਟੇਬਲ ਟਹਿਲ ਸਿੰਘ ਹੈਰੋਇਨ ਦੇ ਸੂਟੇ ਲਾਉਂਦੇ ਦਿਖਾਈ ਦੇ ਰਹੇ ਹਨ। ਇਹ ਵੀਡੀਓ ਜਦੋਂ ਐਸ।ਐਸ।ਪੀ। ਕੋਲ ਪੁੱਜੀ ਤਾਂ ਉਨ੍ਹਾਂ ਨੇ ਇਸ ਉਤੇ ਤੁਰਤ ਕਾਰਵਾਈ ਕਰਦੇ ਹੋਏ ਦੋਵਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ। ਐੱਸ।ਐੱਸ।ਪੀ। ਨੇ ਦੱਸਿਆ ਕਿ ਇਨ੍ਹਾਂ ਦੋਵਾਂ ਦਾ ਡੋਪ ਟੈਸਟ ਵੀ ਕਰਵਾਇਆ ਗਿਆ ਸੀ, ਜੋ ਪਾਜਟਿਵ ਸੀ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਐਸ।ਐਸ।ਪੀ। ਨੇ ਜ਼ਿਲ੍ਹੇ ਦੇ ਦੋ ਟ੍ਰੈਫਿਕ ਹੈੱਡ ਕਾਂਸਟੇਬਲਾਂ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿਚ ਸਸਪੈਂਡ ਕਰਨ ਦੇ ਹੁਕਮ ਜਾਰੀ ਕੀਤੇ ਸਨ।

Real Estate