ਰਾਜੀਵ ਗਾਂਧੀ ਹੱਤਿਆਕਾਂਡ ‘ਚ ਸ਼ਾਮਲ ਇੱਕ ਹੋਰ ਵਿਅਕਤੀ ਨੂੰ ਮਿਲੀ ਪੇਰੋਲ

901

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱਤਿਆ ਦੇ ਦੋਸ਼ੀ ਰਾਬਰਟ ਪਯਾਸ ਨੂੰ ਮਦਰਾਸ ਹਾਈ ਕੋਰਟ ਨੇ 30 ਦਿਨਾਂ ਦੀ ਪੈਰੋਲ ਦਿੱਤੀ ਹੈ। ਦਰਅਸਲ, ਪਿਛਲੇ ਦਿਨੀਂ ਰਾਬਰਟ ਨੇ ਮਦਾਰਸ ਹਾਈ ਕੋਰਟ ਤੋਂ 30 ਦਿਨਾਂ ਦੀ ਪੈਰੋਲ ਮੰਗੀ ਸੀ। ਉਨ੍ਹਾਂ ਨੇ ਆਪਣੇ ਬੇਟੇ ਦੇ ਵਿਆਹ ‘ਚ ਸ਼ਾਮਲ ਹੋਣ ਲਈ ਇਹ ਪੈਰੋਲ ਮਿਲੀ ਹੈ। ਦੱਸ ਦੇਈਏ ਕਿ ਰਾਜੀਵ ਗਾਂਧੀ ਹੱਤਿਆ ਮਾਮਲੇ ‘ਚ ਉਹ ਜੀਵਨ ਭਰ ਜੇਲ੍ਹ ਦੀ ਸਜ਼ਾ ਕੱਟ ਰਿਹਾ ਹੈ। ਕੋਰਟ ਨੇ 5 ਜੁਲਾਈ ਨੂੰ ਇਹ ਪੈਰੋਲ ਦਿੱਤੀ ਹੈ। ਜਿਸ ਨੂੰ 21 ਦਿਨਾਂ ਦੇ ਅੰਦਰ ਵਧਾਉਣ ਲਈ ਕਿਆਸ ਲਾਏ ਜਾ ਰਹੇ ਹਨ। ਇਸ ਤੋਂ ਪਹਿਲਾਂ ਕੋਰਟ ਨੇ ਰਾਜੀਵ ਗਾਂਧੀ ਦੀ ਹੱਤਿਆ ਦੇ ਦੋਸ਼ੀ ਨਲਿਨੀ ਨੂੰ ਇਕ ਮਹੀਨੇ ਦਾ ਪੈਰੋਲ ਦਿੱਤਾ ਗਿਆ ਸੀ। ਉਨ੍ਹਾਂ ਨੂੰ ਵੀ ਆਪਣੀ ਬੇਟੀ ਦੇ ਵਿਆਹ ‘ਚ ਸ਼ਾਮਲ ਹੋਣ ਲਈ ਪੈਰੋਲ ਦਿੱਤੀ ਗਈ ਸੀ ।

Real Estate