ਮਹਾਰਾਸ਼ਟਰ ਵਿਚਲਾ ਸਿਆਸੀ ਨਾਟਕ ਪਹੁੰਚਿਆਸੁਪਰੀਮ ਕੋਰਟ : ਰਾਜਪਾਲ ਦੇ ਫ਼ੈਸਲੇ ਵਿਰੁੱਧ ਦਾਖ਼ਲ ਪਟੀਸ਼ਨ

935

ਮਹਾਰਾਸ਼ਟਰ ਵਿਚਲਾ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ । ਸਿਆਸੀ ਹਲਚਲ ਵਿਚਕਾਰ ਸੁਪਰੀਮ ਕੋਰਟ ਦੇ ਅੱਜ ਸਵੇਰੇ 11:30 ਵਜੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਅਤੇ ਸ਼ਿਵਸੈਨਾ ਵੱਲੋਂ ਦਾਇਰ ਪਟੀਸ਼ਨ ਉੱਤੇ ਸੁਣਵਾਈ ਕਰੇਗਾ। ਇਸ ਪਟੀਸ਼ਨ ਵਿੱਚ ਐਨਸੀਪੀ ਅਤੇ ਸ਼ਿਵਸੈਨਾ ਨੇ ਮਹਾਰਾਸ਼ਟਰ ਦੇ ਗਰਵਨਰ ਭਗਤ ਸਿੰਘ ਦੇ ਦੇਵੇਂਦਰ ਫੜਨਵੀਸ ਨੂੰ ਸਰਕਾਰ ਬਣਾਉਣ ਲਈ ਸੱਦਾ ਦੇਣ ਵਾਲੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ। ਇਨ੍ਹਾਂ ਦੋਵਾਂ ਪਾਰਟੀਆਂ ਦਾ ਕਹਿਣਾ ਹੈ ਕਿ ਰਾਜਪਾਲ ਦਾ ਭਾਜਪਾ ਨੂੰ ਸਰਕਾਰ ਬਣਾਉਣ ਲਈ ਸੱਦਾ ਦੇਣ ਦਾ ਇਹ ਫ਼ੈਸਲਾ ਅਸੰਵਿਧਾਨਕ ਹੈ। ਇਸ ਤੋਂ ਪਹਿਲਾਂ ਮਹਾਰਾਸ਼ਟਰ ਵਿੱਚ ਸ਼ਨਿਚਰਵਾਰ ਸਵੇਰੇ ਸਾਰਿਆਂ ਨੂੰ ਹੈਰਾਨ ਕਰਦਿਆਂ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਅਤੇ ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਲੈ ਲਈ। ਜਿਸ ਤੋਂ ਬਾਅਦ ਮਹਾਰਾਸ਼ਟਰ ਦੀ ਸਿਆਸਤ ਵਿੱਚ ਭੂਚਾਲ ਆ ਗਿਆ। ਸ਼ੁੱਕਰਵਾਰ ਦੀ ਰਾਤ ਕਾਂਗਰਸ-ਸ਼ਿਵਸੈਨਾ-ਐਨਸੀਪੀ ਦੀ ਮੀਟਿੰਗ ਤੋਂ ਬਾਅਦ ਸ਼ਰਦ ਪਵਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਉਧਵ ਠਾਕਰੇ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ ਹੋਣਗੇ। ਪਰ ਸ਼ਨਿਚਰਵਾਰ ਸਵੇਰ ਕੁਝ ਅਜਿਹਾ ਵਾਪਰਿਆ ਜਿਸ ਦਾ ਕਿਸੇ ਨੂੰ ਵੀ ਅੰਦਾਜ਼ਾ ਵੀ ਨਹੀਂ ਸੀ।

Real Estate