SGPC ਦਾ ਨਵਾਂ ਪ੍ਰਧਾਨ 27 ਨੂੰ ਬਣਾਏਗਾ ਅਕਾਲੀ ਦਲ (ਬਾਦਲ)

959

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ 27 ਨਵੰਬਰ ਨੂੰ ਅੰਮ੍ਰਿਤਸਰ ਦਰਬਾਰ ਸਾਹਿਬ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਫਿਰ ਹੋਵੇਗੀ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਦੇ 5 ਵਾਰ ਮੁੱਖ ਮੰਤਰੀ ਰਹਿ ਚੁਕੇ ਸ। ਪ੍ਰਕਾਸ਼ ਸਿੰਘ ਬਾਦਲ ਦੀ ਥਾਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੈਂਬਰਾਂ ਦੀ ਰਾਏ ਲੈਣ ਲਈ 8 ਜ਼ਿਲ੍ਹਿਆਂ ਅਤੇ ਹਰਿਆਣਾ ਦੇ ਸਾਰੇ ਮੈਂਬਰਾਂ ਨਾਲ ਵਾਰੀ-ਵਾਰੀ ਇਕੱਲਿਆਂ ਵਿਚਾਰ ਕੀਤਾ ਹੈ।ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ, ਪਟਿਆਲਾ, ਲੁਧਿਆਣਾ, ਮੋਹਾਲੀ, ਬਰਨਾਲਾ, ਸੰਗਰੂਰ, ਹੁਸ਼ਿਆਰਪੁਰ ਤੇ ਮੋਗਾ ਸਮੇਤ ਹਰਿਆਣਾ ਤੋਂ 69 ਮੈਂਬਰ ਆਏ। ਬਾਕੀ 65 ਦੇ ਕਰੀਬ ਭਲਕੇ ਫਿਰ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਚ ਹਾਜ਼ਰੀ ਭਰਨਗੇ। ਦਲ ਦੇ ਬੁਲਾਰੇ ਡਾ। ਦਲਜੀਤ ਸਿੰਘ ਚੀਮਾ ਨੇ ਰੋਜ਼ਾਨਾ ਸਪੋਕਸਮੈਨ ਨੂੰ ਦਸਿਆ ਕਿ ਕੁਲ 170 ਚੁਣੇ ਹੋਏ ਮੈਂਬਰਾਂ ਵਿਚੋਂ ਅਤੇ 15 ਨਾਮਜ਼ਦ ਮੈਂਬਰਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ ਦੇ 154 ਦੇ ਲਗਭਗ ਮੈਂਬਰ ਹਨ ਜਿਨ੍ਹਾਂ ਵਿਚੋਂ 14 ਅਕਾਲ ਚਲਾਣਾ ਕਰ ਗਏ ਹਨ।
ਮੌਜੂਦਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਾਬਕਾ ਪ੍ਰਧਾਨ ਪ੍ਰੋ। ਕ੍ਰਿਪਾਲ ਸਿੰਘ ਬਡੂੰਗਰ ਨੇ ਵੀ ਸੁਖਬੀਰ ਸਿੰਘ ਬਾਦਲ ਨਾਲ ਇਕੱਲਿਆਂ ਗੱਲਬਾਤ ਕੀਤੀ।

Real Estate