2017 ‘ਚ ਤਨਖਾਹੀਆ ਕਰਾਰ ਦਿੱਤੇ ਗੋਬਿੰਦ ਸਿੰਘ ਲੌਂਗੋਵਾਲ ਤੀਜੀ ਵਾਰ ਬਣੇ SGPC ਪ੍ਰਧਾਨ

612

ਅੱਜ ਗੋਬਿੰਦ ਸਿੰਘ ਲੌਂਗੋਵਾਲ ਤੀਜੀ ਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਾਇਆ ਗਿਆ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਜਨਰਲ ਇਜਲਾਸ ਹੋਇਆ। ਉਨ੍ਹਾਂ ਤੋਂ ਇਲਾਵਾ ਰਜਿੰਦਰ ਸਿੰਘ ਮਹਿਤਾ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਹਰਜਿੰਦਰ ਸਿੰਘ ਧਾਮੀ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ। ਗੋਬਿੰਦ ਸਿੰਘ ਲੌਂਗੋਵਾਲ ਦਾ ਜਨਮ 18 ਅਕਤੂਬਰ 1956 ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡ ਲੌਂਗੋਵਾਲ ‘ਚ ਹੋਇਆ। ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸਿਆਸੀ ਵਾਰਿਸ ਕਹੇ ਜਾਂਦੇ ਗੋਬਿੰਦ ਸਿੰਘ ਲੌਂਗੋਵਾਲ ਸਾਲ 1985 ‘ਚ ਪਹਿਲੀ ਵਾਰ ਹਲਕਾ ਧਨੌਲਾ ਤੋਂ ਸ਼੍ਰੋਮਣੀ ਅਕਾਲੀ ਦੇ ਵਿਧਾਇਕ ਚੁਣੇ ਗਏ ਅਤੇ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਰਹੇ।1997 ਤੋਂ 2002 ਤੱਕ ਮੰਤਰੀ ਰਹੇ। 2002 ਤੋਂ 2007 ਤੱਕ ਫਿਰ ਵਿਧਾਇਕ ਬਣੇ ਅਤੇ 2015 ‘ਚ ਹਲਕਾ ਧੂਰੀ ਦੀ ਜਿਮਨੀ ਚੋਣ ਜਿੱਤ ਕੇ ਮੁੜ ਵਿਧਾਇਕ ਬਣੇ। ਗੋਬਿੰਦ ਸਿੰਘ ਲੌਂਗੋਵਾਲ ਸਾਲ 2011 ‘ਚ ਹਲਕਾ ਲੌਂਗੋਵਾਲ ਜਨਰਲ ਤੋਂ ਐਸ।ਜੀ।ਪੀ।ਸੀ ਮੈਂਬਰ ਬਣੇ ।
ਗੋਬਿੰਦ ਸਿੰਘ ਲੌਂਗੋਵਾਲ ਉਨ੍ਹਾਂ 39 ਆਗੂਆਂ ਵਿੱਚ ਸ਼ੁਮਾਰ ਸਨ ਜਿੰਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਨਾਲ ਮੁਲਾਕਾਤ ਕਰਨ ਦੇ ਦੋਸ਼ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹ ਲਾਈ ਗਈ ਸੀ। ਚੋਣਾਂ ਫਰਵਰੀ 2017 ਨੂੰ ਹੋਈਆਂ ਸਨ ਤੇ ਇੰਨ੍ਹਾਂ ਆਗੂਆਂ ਨੂੰ 17 ਅਪ੍ਰੈਲ, 2017 ਨੂੰ ਤਨਖ਼ਾਹ ਲਾਈ ਗਈ ਸੀ।

Real Estate