ਸਿੱਖ ਕਤਲੇਆਮ 84 : SIT ਨੇ ਸੀਲਬੰਦ ਲਿਫਾਫੇ ‘ਚ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ

1102

1984 ਸਿੱਖ ਕਕਤਲੇਆਮ ਦੇ ਮਾਮਲਿਆਂ ਵਿੱਚ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਿੱਚ ਇੱਕ ਸੁਣਵਾਈ ਦੌਰਾਨ, ਅਦਾਲਤ ਨੇ ਕਿਹਾ ਕਿ ਜਸਟਿਸ (ਸੇਵਾਮੁਕਤ) ਸ਼ਿਵ ਨਾਰਾਇਣ ਢੀਂਗਰਾ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਵੱਲੋਂ 1984 ਦੇ ਸਿੱਖ ਦੰਗਾ ਕੇਸਾਂ ਦੇ ਸਬੰਧੀ ਰਿਪੋਰਟ ਸ਼ੁੱਕਰਵਾਰ ਨੂੰ ਇੱਕ ਸੀਲਬੰਦ ਲਿਫਾਫੇ ਵਿੱਚ ਸੁਪਰੀਮ ਕੋਰਟ ਨੂੰ ਸੌਂਪ ਦਿੱਤੀ ਹੈ। ਇਨ੍ਹਾਂ 186 ਕੇਸਾਂ ਨੂੰ ਪਹਿਲਾਂ ਸੀਬੀਆਈ ਨੇ ਸਬੂਤਾਂ ਦੀ ਘਾਟ ਕਰਕੇ ਬੰਦ ਕਰ ਦਿੱਤਾ ਸੀ। ਸੁਪਰੀਮ ਕੋਰਟ ਵੱਲੋਂ ਗਠਤ ਐਸਆਈਟੀ ਨੂੰ ਉਨ੍ਹਾਂ ਮਾਮਲਿਆਂ ਨੂੰ ਮੁੜ ਤੋਂ ਖੋਲ੍ਹਣ ਅਤੇ ਜਾਂਚ ਦੇ ਹੁਕਮ ਦਿੱਤੇ ਗਏ ਸਨ, ਜਿਨ੍ਹਾਂ ਨੂੰ ਪੁਲਿਸ ਨੇ ਪੂਰੀ ਜਾਂਚ ਪ੍ਰਕਿਰਿਆ ਦਾ ਪਾਲਣ ਕੀਤੇ ਬਿਨਾਂ ਬੰਦ ਕਰ ਦਿੱਤਾ ਸੀ। ਸੁਪਰੀਮ ਕੋਰਟ ਇਸ ਮਾਮਲੇ ਵਿੱਚ 2 ਹਫ਼ਤਿਆਂ ਬਾਅਦ ਫੈਸਲਾ ਲਵੇਗਾ ਕਿ ਇਸ ਨੂੰ ਜਨਤਕ ਕੀਤਾ ਜਾਵੇ ਜਾਂ ਨਹੀਂ। ਐਸ ਐਨ ਢੀਂਗਰਾ ਦੀ ਅਗਵਾਈ ਵਾਲੀ ਐਸਆਈਟੀ ਪਹਿਲਾਂ ਹੀ ਇਹ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪ ਚੁੱਕੀ ਹੈ। ਇਸ ਵਿਚ 186 ਕੇਸ ਸਬੂਤਾਂ ਅਤੇ ਗਵਾਹਾਂ ਦੀ ਘਾਟ ਕਾਰਨ ਬੰਦ ਕੀਤੇ ਗਏ ਸਨ। ਸੀਬੀਆਈ ਦੇ ਇਸ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਨੇ ਐਸਆਈਟੀ ਦਾ ਗਠਨ ਕੀਤਾ ਸੀ।

Real Estate