169 ਵਿਧਾਇਕਾਂ ਦੀ ਹਮਾਇਤ ਊਧਵ ਠਾਕਰੇ ਨੇ ਜਿੱਤਿਆ ਭਰੋਸੇ ਦਾ ਵੋਟ

933

ਮਹਾਰਾਸ਼ਟਰ ਦੇ ਨਵੇਂ ਬਣੇ ਮੁੱਖ ਮੰਤਰੀ ਊਧਵ ਠਾਕਰੇ ਦੀ ਅਗਵਾਈ ਹੇਠਲੀ ਸਰਕਾਰ ਨੇ ਵਿਧਾਨ ਸਭਾ ’ਚ ਭਰੋਸੇ ਦਾ ਵੋਟ ਹਾਸਲ ਕਰ ਲਿਆ ਹੈ। ਗੱਲਜੋੜ ਸਰਕਾਰ ਨਾਲ 169 ਵਿਧਾਇਕ ਖੜ੍ਹੇ ।ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਰੇ ਵਿਧਾਇਕ ਹੰਗਾਮਾ ਕਰਦੇ ਹੋਏ ਸਦਨ ’ਚੋਂ ਵਾਕਆਊਟ ਕਰ ਗਏ। ਭਾਜਪਾ ਆਗੂ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਇਹ ਸੈਸ਼ਨ ਨਿਯਮਾਂ ਦੇ ਉਲਟ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵੰਦੇ ਮਾਤਰਮ ਨਾਲ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਕਿਉਂ ਨਹੀਂ ਹੋਈ। ਪ੍ਰੋ–ਟੈਮ ਸਪੀਕਰ ਦਲੀਪ ਵਲਸੇ ਨੇ ਕਿਹਾ ਕਿ ਰਾਜਪਾਲ ਦੀ ਮਨਜ਼ੂਰੀ ਨਾਲ ਇਹ ਸੈਸ਼ਨ ਸੱਦਿਆ ਗਿਆ ਹੈ ਤੇ ਇਹ ਨਿਯਮਾਂ ਮੁਤਾਬਕ ਹੈ ਇਸ ਲਈ ਤੁਹਾਡਾ ਨੁਕਤਾ ਰੱਦ ਕੀਤਾ ਜਾਂਦਾ ਹੈ। ਮਹਾਰਾਸ਼ਟਰ ’ਚ ਇਹ ਗੱਠਜੋੜ ਸ਼ਿਵ ਸੈਨਾ–ਰਾਸ਼ਟਰਵਾਦੀ ਕਾਂਗਰਸ ਪਾਰਟੀ ਨੇ ਮਿਲ ਕੇ ਬਣਾਇਆ ਹੈ। ਐਤਵਾਰ ਨੂੰ ਵਿਧਾਨ ਸਭਾ ਸਪੀਕਰ ਦੀ ਚੋਣ ਹੋਵੇਗੀ, ਜਿਸ ਤੋਂ ਬਾਅਦ ਰਾਜਪਾਲ ਦੇ ਭਾਸ਼ਣ ਉੱਤੇ ਸਦਨ ’ਚ ਧੰਨਵਾਦ ਦਾ ਮਤਾ ਪੇਸ਼ ਕੀਤਾ ਜਾਵੇਗਾ।

Real Estate