ਅੰਮ੍ਰਿਤਸਰ ਸਮੇਤ 6 ਹੋਰ ਹਵਾਈ ਅੱਡੇ ਹੋਣ ਜਾ ਰਹੇ ਹਨ ਪ੍ਰਾਈਵੇਟ ਕੰਪਨੀਆਂ ਦੇ ਹਵਾਲੇ

998

ਭਾਰਤੀ ਏਅਰਪੋਰਟ ਅਥਾਰਟੀ ਵੱਲੋਂ ਅੰਮ੍ਰਿਤਸਰ ਸਮੇਤ 6 ਏਅਰਪੋਰਟਾਂ ਨੂੰ ਪ੍ਰਾਈਵੇਟ ਕੰਪਨੀਆਂ ਦੇ ਹਵਾਲੇ ਕਰਨ ਦੀ ਤਜ਼ਵੀਜ਼ ਰੱਖੀ ਗਈ ਹੈ। ਏਅਰਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਕੇਂਦਰ ਨੂੰ ਅੰਮ੍ਰਿਤਸਰ, ਵਾਰਾਣਸੀ, ਭੁਵਨੇਸ਼ਵਰ, ਇੰਦੌਰ, ਰਾਏਪੁਰ ਅਤੇ ਤ੍ਰਿਚੀ ਦੇ ਹਵਾਈ ਅੱਡਿਆਂ ਨੂੰ ਨਿੱਜੀ ਕੰਪਨੀਆਂ ਹਵਾਲੇ ਕਰਨ ਦੀ ਸਿਫਾਰਸ਼ ਕੀਤੀ ਗਈ ਹੈ। ਇਸ ਤੋਂ ਪਹਿਲਾਂ ਇਸ ਸਾਲ ਫਰਵਰੀ ਵਿੱਚ ਲਖਨਊ, ਅਹਿਮਦਾਬਾਦ, ਜੈਪੁਰ, ਮੰਗਲੁਰੂ, ਥਿਰੂਵੰਥਾਪੁਰਮ, ਅਤੇ ਗੁਹਾਟੀ ਦੇ ਹਵਾਈ ਅੱਡਿਆਂ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕੀਤਾ ਗਿਆ ਸੀ। ਖ਼ਬਰਾਂ ਅਨੁਸਾਰ 5 ਸਤੰਬਰ ਨੂੰ ਹੋਈ ਮੀਟਿੰਗ ‘ਚ ਛੇ ਹੋਰ ਹਵਾਈ ਅੱਡਿਆਂ ਨੂੰ ਨਿੱਜੀ ਕੰਪਨੀਆਂ ਨੂੰ ਸੌਂਪਣ ਦਾ ਫੈਸਲਾ ਕੀਤਾ ਹੈ। ਬੋਰਡ ਵੱਲੋਂ ਫੈਸਲਾ ਲੈਣ ਤੋਂ ਬਾਅਦ ਇਸ ਸਬੰਧੀ ਮੰਜੂਰੀ ਲੈਣ ਲਈ ਆਪਣੀ ਸਿਫਾਰਸ਼ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਭੇਜ ਦਿੱਤੀ ਗਈ ਹੈ।

Real Estate