ਅੰਗਹੀਣ ਵਿਅਕਤੀਆਂ ਲਈ ਸੁਲਤਾਨਪੁਰ ਲੋਧੀ ’ਚ ਲੱਗਾ ਵਿਸ਼ਾਲ ਕੈਂਪ

ਮੁਫ਼ਤ ਬਨਾਉਟੀ ਅੰਗ ਮੁਹੱਈਆ ਕਰਵਾਉਣ ਲਈ 46 ਵਿਅਕਤੀਆਂ ਦੀ ਕੀਤੀ ਸ਼ਨਾਖ਼ਤ

ਸੁਲਤਾਨਪੁਰ ਲੋਧੀ, 4 ਦਸੰਬਰ (ਕੌੜਾ) – ਭਾਰਤ ਸਰਕਾਰ ਦੀ ‘ਆਰ। ਵੀ। ਵਾਈ’ ਅਤੇ ‘ਏ। ਡੀ। ਆਈ। ਪੀ’ ਸਕੀਮ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲੇ ਦੇ ਸਮੂਹ ਬਲਾਕਾਂ ਵਿਚ 3 ਤੋਂ 9 ਦਸੰਬਰ 2019 ਤੱਕ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਬਨਾਵਟੀ ਅੰਗ ਤੇ ਉਪਕਰਣ ਮੁਹੱਈਆ ਕਰਵਾਉਣ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਤਹਿਤ ਬੀ। ਡੀ। ਪੀ। ਓ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਇਕ ਵਿਸ਼ਾਲ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਇੰਜ: ਡੀ। ਪੀ। ਐਸ ਖਰਬੰਦਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਗੁਲਬਰਗ ਲਾਲ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿਚ 46 ਵਿਅਕਤੀਆਂ ਦੀ ਬਨਾਉਟੀ ਅੰਗ ਮੁਹੱਈਆ ਕਰਵਾਉਣ ਲਈ ਪੈਮਾਇਸ਼ ਅਤੇ ਪਹਿਚਾਣ ਕੀਤੀ ਗਈ। ਉਨਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ‘ਅਲਿਮਕੋ’ ਵੱਲੋਂ ਲਗਾਏ ਜਾ ਰਹੇ ਇਸ ਕੈਂਪ ਦਾ ਵੱਡੀ ਗਿਣਤੀ ਵਿਚ ਦਿਵਿਆਂਗਜਨ ਨੇ ਲਾਹਾ ਲਿਆ। ਉਨਾਂ ਦੱਸਿਆ ਕਿ 5 ਦਸੰਬਰ ਨੂੰ ਬੀ। ਡੀ। ਪੀ। ਓ ਦਫ਼ਤਰ ਢਿਲਵਾਂ, 6 ਦਸੰਬਰ ਨੂੰ ਬੀ। ਡੀ। ਪੀ। ਓ ਦਫ਼ਤਰ ਨਡਾਲਾ, 7 ਦਸੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਦੋਨਾ ਅਤੇ 9 ਦਸੰਬਰ ਨੂੰ ਗੀਤਾ ਭਵਨ ਮੰਦਿਰ, ਮਾਡਲ ਟਾੳੂਨ ਫਗਵਾੜਾ ਵਿਖੇ ਅਜਿਹੇ ਕੈਂਪ ਲਗਾਏ ਜਾਣਗੇ। ਉਨਾਂ ਦਿਵਿਆਂਗਜਨ ਅਤੇ ਲੋੜਵੰਦ ਲੋਕਾਂ ਨੂੰ ਇਨਾਂ ਕੈਂਪਾਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਿਰਕਤ ਕਰਕੇ ਲਾਭ ਲੈਣ ਦੀ ਅਪੀਲ ਕੀਤੀ। ਉਨਾਂ ਦੱਸਿਆ ਕਿ ਇਸ ਤਹਿਤ ਲਾਭ ਪ੍ਰਾਪਤ ਕਰਨ ਲਈ ਲਾਭਪਾਤਰੀ ਦੀ ਮਾਸਿਕ ਆਮਦਨ 15 ਹਜ਼ਾਰ ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਲਾਭਪਾਤਰੀ ਇਕ ਫੋਟੋ ਤੋਂ ਇਲਾਵਾ ਸਮਰੱਥ ਅਥਾਰਟੀ ਵੱਲੋਂ ਜਾਰੀ ਆਮਦਨ ਸਰਟੀਫਿਕੇਟ, ਆਧਾਰ ਕਾਰਡ ਅਤੇ 40 ਫੀਸਦੀ ਤੋਂ ਵੱਧ ਦੇ ਅੰਗਹੀਣਤਾ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆਂ ਜ਼ਰੂਰ ਨਾਲ ਲੈ ਕੇ ਆਉਣ। ਇਸ ਮੌਕੇ ਸੀ। ਡੀ। ਪੀ। ਓ ਸੁਲਤਾਨਪੁਰ ਲੋਧੀ ਸ੍ਰੀ ਰਾਜੀਵ ਢਾਂਡਾ, ‘ਅਲਿਮਕੋ’ ਤੋਂ ਸ੍ਰੀ ਅਮਿਤੇਸ਼ ਲਾਲ ਸੁੰਮਨ, ਸ੍ਰੀ ਅਵਧੇਸ਼ ਪਾਲ, ਸ੍ਰੀ ਮੋਹਨ ਅਤੇ ਹੋਰ ਹਾਜ਼ਰ ਸਨ।

Real Estate