ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਸਾਬਕਾ ਵਿੱਤ ਮੰਤਰੀ ਪੀ। ਚਿਦੰਬਰਮ ਅੱਜ 10–ਜਨਪਥ ਸਥਿਤ ਕਾਂਗਰਸ ਹੈੱਡਕੁਆਰਟਰਜ਼ ਵਿਖੇ ਪ੍ਰੈੱਸ ਕਾਨਫ਼ਰੰਸ ਕਰਨਗੇ। ਆਈਐੱਨਐਕਸ ਮੀਡੀਆ ਕੇਸ ’ਚ 106 ਦਿਨਾਂ ਤੱਕ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਰਹਿਣ ਤੋਂ ਬਾਅਦ ਕੱਲ੍ਹ ਬੁੱਧਵਾਰ ਨੂੰ ਸੁਪਰੀਮ ਕੋਰਟ ਨੇ ਚਿਦੰਬਰਮ ਦੀ ਜ਼ਮਾਨਤ ਮਨਜ਼ੂਰ ਕਰ ਦਿੱਤੀ ਸੀ। ਚਿਦੰਬਰਮ ਨੇ ਜ਼ਮਾਨਤ ਮਿਲਣ ਤੋਂ ਬਾਅਦ ਬੁੱਧਵਾਰ ਰਾਤੀਂ ਕਾਂਗਰਸ ਦੇ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ ਜੇਲ੍ਹ ਤੋਂ ਬਾਹਰ ਨਿੱਕਲ ਕੇ ਖ਼ੁਸ਼ ਹਨ। ਉਹ ਬੁੱਧਵਾਰ ਸ਼ਾਮੀਂ ਤਿਹਾੜ ਜੇਲ੍ਹ ’ਚੋਂ ਬਾਹਰ ਆਏ ਸਨ। ਚਿਦੰਬਰਮ ਦੇ ਸੋਨੀਆ ਨੂੰ ਮਿਲਣ ਵੇਲੇ ਉਨ੍ਹਾਂ ਦੇ ਪੁੱਤਰ ਕਾਰਤੀ ਚਿਦੰਬਰਮ ਵੀ ਉਨ੍ਹਾਂ ਦੇ ਨਾਲ ਸਨ। ਚਿਦੰਬਰਮ ਨੇ ਪੱਤਰਕਾਰਾਂ ਨੂੰ ਕਿਹਾ ਕਿ – ‘ਮੈਂ ਖ਼ੁਸ਼ ਹਾਂ ਕਿ ਸੁਪਰੀਮ ਕੋਰਟ ਨੇ ਮੈਨੂੰ ਜ਼ਮਾਨਤ ਦੇਣ ਦਾ ਹੁਕਮ ਦਿੱਤਾ। ਮੈਨੂੰ ਖ਼ੁਸ਼ੀ ਹੈ ਕਿ ਮੈਂ 106 ਦਿਨਾਂ ਪਿੱਛੋਂ ਬਾਹਰ ਆ ਗਿਆ ਤੇ ਖੁੱਲ੍ਹੀ ਹਵਾ ’ਚ ਸਾਹ ਲੈ ਰਿਹਾ ਹਾਂ।’ ਸੀਬੀਆਈ ਨੇ 21 ਅਗਸਤ ਨੂੰ ਆਈਐੱਨਐਕਸ ਮੀਡੀਆ ਮਨੀ–ਲਾਂਡਰਿੰਗ (ਧਨ ਦੇ ਗ਼ੈਰ–ਕਾਨੂੰਨੀ ਲੈਣ–ਦੇਣ) ਨਾਲ ਸਬੰਧਤ ਮਾਮਲੇ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਮਨੀ–ਲਾਂਡਰਿੰਗ ਮਾਮਲੇ ’ਚ ਉਨ੍ਹਾਂ ਨੂੰ 16 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਅੱਜ ਚਿਦੰਬਰਮ ਸੰਸਦ ਦੇ ਸੈਸ਼ਨ ’ਚ ਵੀ ਭਾਗ ਲੈਣਗੇ।
106 ਦਿਨਾਂ ਮਗਰੋਂ ਕਾਂਗਰਸੀ ਚਿਦੰਬਰਮ ਜੇਲ੍ਹ ਚੋਂ ਬਾਹਰ
Real Estate