ਧਰਨਾ ਦੇ ਰਹੇ ਅਧਿਆਪਕਾਂ ਨੂੰ ਗਾਲ੍ਹਾਂ ਕੱਢਦਾ ਪੰਜਾਬ ਦਾ ਸਿੱਖਿਆ ਮੰਤਰੀ ! ਵੀਡੀਓ ਵਾਇਰਲ

1208

ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਬਰਨਾਲਾ ਵਿੱਚ ਬੀਐੱਡ ਪਾਸ ਬੇਰੁਜਗਾਰ ਅਧਿਆਪਕਾਂ ਵੱਲੋਂ ਘਿਰਾਓ ਕੀਤਾ ਗਿਆ। ਇਸ ਮੌਕੇ ਸਿੱਖਿਆ ਮੰਤਰੀ ਨੇ ਅਧਿਆਪਕਾਂ ਲਈ ਅਜਿਹੇ ਸ਼ਬਦਾਂ ਦੀ ਵਰਤੋਂ ਕੀਤੀ ਜਿਨ੍ਹਾਂ ਦੀ ਨਿੰਦਾ ਹੋ ਰਹੀ ਹੈ। ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੱਲ੍ਹ ਬਰਨਾਲਾ ਵਿੱਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਘਿਰਾਓ ਕੀਤਾ । ਬੇਰੁਜ਼ਗਾਰ ਅਧਿਆਪਕਾਂ ਦੀ ਯੂਨੀਅਨ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਹੈ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੂੰ ਵੇਖ ਸਿੱਖਿਆ ਮੰਤਰੀ ਭੜਕ ਗਏ ਅਤੇ ਬੋਲ ਵਿਗੜ ਗਏ। ਇਸ ਮੌਕੇ ਸਿੱਖਿਆ ਮੰਤਰੀ ਨੇ ਅਧਿਆਪਕਾਂ ਲਈ ਅਜਿਹੇ ਸ਼ਬਦਾਂ ਦੀ ਵਰਤੋਂ ਕੀਤੀ ,ਜਿਨ੍ਹਾਂ ਦੀ ਚਾਰੇ ਪਾਸੇ ਨਿੰਦਾ ਹੋ ਰਹੀ ਹੈ। ਸਿੱਖਿਆ ਮੰਤਰੀ ਦੇ ਇਨ੍ਹਾਂ ਬੋਲਾਂ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਸਾਫ ਸੁਣਿਆ ਜਾ ਸਕਦਾ ਹੈ ਕਿ ਸਿੱਖਿਆ ਮੰਤਰੀ ਪੁਲਿਸ ਅਫਸਰ ਨੂੰ ਹੁਕਮ ਰਹੇ ਹਨ ਕਿ ਇਨ੍ਹਾਂ ਨੂੰ ਕੁੱਟ ਕੇ ਸੁੱਟੋ ਤੇ ਪੁਲਿਸ ਅਫ਼ਸਰ ਵੀ ਮੰਤਰੀ ਦੇ ਹੁਕਮਾਂ ਦੇ ਫੁੱਲ ਚੜ੍ਹਾਉਣ ਲਈ ਹਾਂ ਕਰ ਰਿਹਾ ਹੈ ।
ਵੇਖੋ ਵੀਡੀਓ

https://www.facebook.com/104531116259545/videos/451567472146050/

Real Estate