ਸਿੱਧਵਾਂ ਦੋਨਾ ਵਿਖੇ ਬਨਾਉਟੀ ਅੰਗ ਮੁਹੱਈਆ ਕਰਵਾਉਣ ਲਈ ਲੱਗਾ ਵਿਸ਼ੇਸ਼ ਕੈਂਪ

836

ਕਪੂਰਥਲਾ, 7 ਦਸੰਬਰ (ਕੌੜਾ) –ਡਿਪਟੀ ਕਮਿਸ਼ਨਰ ਇੰਜ: ਡੀ ਪੀ ਐਸ ਖਰਬੰਦਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਭਾਰਤ ਸਰਕਾਰ ਦੀ ‘ਆਰ। ਵੀ। ਵਾਈ’ ਅਤੇ ‘ਏ। ਡੀ। ਆਈ। ਪੀ’ ਸਕੀਮ ਤਹਿਤ ਜ਼ਿਲੇ ਦੇ ਵੱਖ-ਵੱਖ ਬਲਾਕਾਂ ਵਿਚ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਬਨਾਵਟੀ ਅੰਗ ਤੇ ਉਪਕਰਣ ਮੁਹੱਈਆ ਕਰਵਾਉਣ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੀ ਲੜੀ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਿੱਧਵਾਂ ਦੋਨਾ ਵਿਖੇ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਗੁਲਬਰਗ ਲਾਲ ਅਤੇ ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿਚ ਦਿਹਾਤੀ ਪ੍ਰਧਾਨ ਸ। ਅਮਰਜੀਤ ਸਿੰਘ ਸੈਦੋਵਾਲ ਅਤੇ ਬਲਾਕ ਸੰਮਤੀ ਦੇ ਉੱਪ ਚੇਅਰਮੈਨ ਸ੍ਰੀ ਬਲਵੀਰ ਸਿੰਘ ਬੱਲੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨਾਂ ਪ੍ਰਸ਼ਾਸਨ ਦੇ ਇਸ ਨੇਕ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਲਾਭਪਾਤਰੀਆਂ ਨੂੰ ਇਨਾਂ ਕੈਂਪਾਂ ਦਾ ਲਾਹਾ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਗੁਲਬਰਗ ਲਾਲ ਨੇ ਦੱਸਿਆ ਕਿ ਇਸ ਕੈਂਪ ਵਿਚ 19 ਵਿਅਕਤੀਆਂ ਦੀ ਬਨਾਉਟੀ ਅੰਗ ਮੁਹੱਈਆ ਕਰਵਾਉਣ ਲਈ ਪੈਮਾਇਸ਼ ਅਤੇ ਪਹਿਚਾਣ ਕੀਤੀ ਗਈ। ਉਨਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ‘ਅਲਿਮਕੋ’ ਵੱਲੋਂ ਲਗਾਏ ਜਾ ਰਹੇ ਇਨਾਂ ਕੈਂਪਾਂ ਦਾ ਵੱਡੀ ਗਿਣਤੀ ਵਿਚ ਦਿਵਿਆਂਗਜਨ ਲਾਭ ਲੈ ਰਹੇ ਹਨ। ਉਨਾਂ ਦੱਸਿਆ ਕਿ 9 ਦਸੰਬਰ ਨੂੰ ਗੀਤਾ ਭਵਨ ਮੰਦਿਰ, ਫਗਵਾੜਾ ਵਿਖੇ ਅਜਿਹਾ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਉਨਾਂ ਦੱਸਿਆ ਕਿ ਇਸ ਤਹਿਤ ਲਾਭ ਪ੍ਰਾਪਤ ਕਰਨ ਲਈ ਲਾਭਪਾਤਰੀ ਦੀ ਮਾਸਿਕ ਆਮਦਨ 15 ਹਜ਼ਾਰ ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਲਾਭਪਾਤਰੀ ਇਕ ਫੋਟੋ ਤੋਂ ਇਲਾਵਾ ਸਮਰੱਥ ਅਥਾਰਟੀ ਵੱਲੋਂ ਜਾਰੀ ਆਮਦਨ ਸਰਟੀਫਿਕੇਟ, ਆਧਾਰ ਕਾਰਡ ਅਤੇ 40 ਫੀਸਦੀ ਤੋਂ ਵੱਧ ਦੇ ਅੰਗਹੀਣਤਾ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆਂ ਜ਼ਰੂਰ ਨਾਲ ਲੈ ਕੇ ਆਉਣ। ਇਸ ਮੌਕੇ ‘ਅਲਿਮਕੋ’ ਤੋਂ ਸ੍ਰੀ ਅਮਿਤੇਸ਼ ਲਾਲ ਸੁੰਮਨ, ਸ੍ਰੀ ਅਵਧੇਸ਼ ਪਾਲ ਅਤੇ ਸ੍ਰੀ ਮੋਹਨ ਤੋਂ ਇਲਾਵਾ ਇਲਾਕੇ ਦੀਆਂ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ।

Real Estate