ਬੰਬ ਧਮਾਕਾ ਮਾਮਲੇ ਚੋਂ ਜਥੇਦਾਰ ਹਵਾਰਾ ਬਰੀ

1369

ਸਾਲ 1995 ‘ਚ ਲੁਧਿਆਣਾ ਦੇ ਘੰਟਾ ਘਰ ਵਿਖੇ ਹੋਏ ਬੰਬ ਧਮਾਕੇ ਦੇ ਮਾਮਲੇ ‘ਚ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਅਦਾਲਤ ਵੱਲੋਂ ਬਰੀ ਕਰ ਦਿੱਤਾ ਗਿਆ ਹੈ। ਉਸ ਸਮੇਂ ਬੰਬ ਧਮਾਕੇ ‘ਚ ਕਈ ਵਿਅਕਤੀ ਜ਼ਖ਼ਮੀ ਹੋ ਗਏ ਸਨ। ਘਟਨਾ ਸਮੇਂ ਪੁਲਿਸ ਵੱਲੋਂ ਇਸ ਮਾਮਲੇ ‘ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ ਪਰ ਬਾਅਦ ਵਿਚ ਜਗਤਾਰ ਸਿੰਘ ਹਵਾਰਾ ਨੂੰ ਇਸ ਮਾਮਲੇ ‘ਚ ਨਾਮਜ਼ਦ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਖ਼ਿਲਾਫ਼ ਬਕਾਇਦਾ ਚਲਾਨ ਪੇਸ਼ ਕਰ ਕੇ ਮੁਕੱਦਮਾ ਚਲਾਇਆ ਜਾ ਰਿਹਾ ਸੀ। ਇਸ ਮਾਮਲੇ ‘ਚ ਬਹਿਸ ਪਿਛਲੀ ਤਰੀਕਾਂ ਤੇ ਮੁਕੰਮਲ ਕਰ ਲਈ ਗਈ ਸੀ ਅਤੇ ਮਾਣਯੋਗ ਜੱਜ ਅਤੁਲ ਕਸਾਨਾਂ ਵੱਲੋਂ ਇਸ ਸਬੰਧੀ ਫ਼ੈਸਲਾ ਸੁਣਾਉਣਾ ਸੀ ਅੱਜ ਸਵਾ ਤਿੰਨ ਵਜੇ ਦੇ ਕਰੀਬ ਅਦਾਲਤ ਵੱਲੋਂ ਸੁਣਾਏ ਗਏ ਫ਼ੈਸਲੇ ‘ਚ ਹਵਾਰਾ ਨੂੰ ਬਰੀ ਕਰ ਦਿੱਤਾ ਗਿਆ ਹੈ। ਹਵਾਰਾ ਇਸ ਵੇਲੇ ਦਿੱਲੀ ਦੀ ਤਿਹਾੜ ਜੇਲ੍ਹ ਵਿਖੇ ਨਜ਼ਰਬੰਦ ਹਨ।

Real Estate