ਉਨਾਓ ਬਲਾਤਕਾਰ ਕੇਸ ‘ਚ ਭਾਜਪਾ ਦੇ ਸਾਬਕਾ ਵਿਧਾਇਕ ਤੇ 16 ਦਸੰਬਰ ਨੂੰ ਆਵੇਗਾ ਅਦਾਲਤ ਦਾ ਫ਼ੈਸਲਾ

ਦਿੱਲੀ ਦੀ ਅਦਾਲਤ ਨੇ ਮੰਗਲਵਾਰ ਨੂੰ ਉਨਾਓ ਬਲਾਤਕਾਰ ਮਾਮਲੇ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ। ਅਦਾਲਤ ਹੁਣ 16 ਦਸੰਬਰ ਨੂੰ ਆਪਣਾ ਫ਼ੈਸਲਾ ਦੇਵੇਗੀ ਕਿ ਕੀ ਭਾਜਪਾ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਨੂੰ ਸਜ਼ਾ ਮਿਲੇਗੀ ਜਾਂ ਨਹੀਂ। ਉਨਾਓ ਬਲਾਤਕਾਰ ਕੇਸ ਵਿੱਚ ਦੋਸ਼ੀ ਕੁਲਦੀਪ ਸਿੰਘ ਸੇਂਗਰ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹਨ। ਬਰਖਾਸਤ ਕੀਤੇ ਗਏ ਕੁਲਦੀਪ ਸਿੰਘ ਸੇਂਗਰ ਉੱਤੇ ਸਾਲ 2017 ਵਿੱਚ ਇੱਕ ਨਾਬਾਲਗ਼ ਨਾਲ ਬਲਾਤਕਾਰ ਕਰਨ ਦਾ ਦੋਸ਼ ਹੈ। ਇਸ ਕੇਸ ਦੇ ਸਬੰਧ ਵਿੱਚ 28 ਜੁਲਾਈ ਨੂੰ, ਪੀੜਤ ਲੜਕੀ, ਉਸ ਦੇ ਵਕੀਲ ਅਤੇ ਪਰਿਵਾਰ ਦੇ ਹੋਰ ਮੈਂਬਰ ਰਾਏਬਰੇਲੀ ਜਾ ਰਹੇ ਸਨ ਤਾਂ ਉਸ ਦੀ ਕਾਰ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਵਿੱਚ ਪੀੜਤ ਲੜਕੀ ਦੀ ਚਾਚੀ ਅਤੇ ਮਾਸੀ ਦੀ ਮੌਤ ਹੋ ਗਈ। ਪੀੜਤ ਲੜਕੀ ਅਤੇ ਉਸ ਦਾ ਵਕੀਲ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਪੀੜਤ ਲੜਕੀ ਅਤੇ ਉਸ ਦੇ ਵਕੀਲ ਨੂੰ ਏਮਜ਼ ਲਿਆਂਦਾ ਗਿਆ। ਪੀੜਤ ਨੇ ਸੀਬੀਆਈ ਸਾਹਮਣੇ ਹਾਦਸੇ ਪਿੱਛੇ ਸੰਗਰ ਦਾ ਹੱਥ ਦੱਸਿਆ ਸੀ।

Real Estate