ਨਾਗਰਿਕਤਾ ਸੋਧ ਬਿਲ ਰਾਜ ਸਭਾ ਵਿੱਚ ਵੀ ਪਾਸ ਕਰਵਾ ਗਈ ਭਾਜਪਾ ਸਰਕਾਰ

901

ਨਾਗਰਿਕਤਾ ਸੋਧ ਬਿਲ 2019 ਨੂੰ ਲੋਕ ਸਭਾ ਤੋਂ ਬਾਅਦ ਹੁਣ ਰਾਜ ਸਭਾ ‘ਚ ਵੀ ਬੁੱਧਵਾਰ ਦੇਰ ਰਾਤ ਪਾਸ ਹੋ ਗਿਆ। ਸਿਟੀਜ਼ਨਸ਼ਿਪ ਸੋਧ ਬਿਲ ਹੁਣ ਰਾਸ਼ਟਰਪਤੀ ਦੇ ਮੋਹਰ ਲੱਗਣ ਤੋਂ ਬਾਅਦ ਕਾਨੂੰਨ ਬਣ ਜਾਵੇਗਾ। ਸੰਸਦ ਨੇ ਬੁੱਧਵਾਰ ਨੂੰ ਨਾਗਰਿਕਤਾ ਸੋਧ ਬਿਲ ਨੂੰ ਮਨਜ਼ੂਰੀ ਦੇ ਦਿੱਤੀ ਜਿਸ ਵਿੱਚ ਹਿੰਦੂ, ਸਿੱਖ, ਬੋਧੀ, ਜੈਨ, ਪਾਰਸੀ ਅਤੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ, ਜੋ ਅਫਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਤੋਂ ਹੋਏ ਧਾਰਮਿਕ ਅਤਿਆਚਾਰਾਂ ਕਾਰਨ ਭਾਰਤ ਆਏ ਸਨ, ਨੂੰ ਭਾਰਤੀ ਨਾਗਰਿਕਤਾ ਪ੍ਰਦਾਨ ਕਰਦਾ ਹੈ। ਸਦਨ ਨੇ ਬਿਲ ਨੂੰ ਚੋਣ ਕਮੇਟੀ ਨੂੰ ਭੇਜਣ ਲਈ ਵਿਰੋਧੀ ਧਿਰ ਦੇ ਪ੍ਰਸਤਾਵ ਅਤੇ ਸੋਧਾਂ ਨੂੰ ਰੱਦ ਕਰ ਦਿੱਤਾ। ਬਿਲ ਦੇ ਹੱਕ ਚ 125 ਵੋਟਾਂ ਪਈਆਂ ਜਦਕਿ 105 ਮੈਂਬਰਾਂ ਨੇ ਇਸ ਦੇ ਵਿਰੁੱਧ ਵੋਟ ਪਾਈ। ਲੋਕ ਸਭਾ ਪਹਿਲਾਂ ਹੀ ਇਸ ਬਿਲ ਨੂੰ ਪਾਸ ਕਰ ਚੁੱਕੀ ਹੈ।
ਲੁਧਿਆਣਾ ਦੇ ਵਿੱਚ ਵੀ ਸਾਲ 2011-12 ਚ ਪਾਕਿਸਤਾਨ ਦੇ ਰਸਤੇ ਅਫ਼ਗਾਨਿਸਤਾਨ ਤੋਂ ਆਏ ਕੁਝ ਸਿੱਖ ਪਰਿਵਾਰ ਰਹਿੰਦੇ ਨੇ ਜਿਨ੍ਹਾਂ ਨੇ ਇਸ ਬਿੱਲ ਦਾ ਸਵਾਗਤ ਕੀਤਾ ਹੈ।ਪਰਿਵਾਰਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਵੀ ਭਾਰਤ ਦੀ ਨਾਗਰਿਕਤਾ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਕਿਹਾ ਹੈ ਕਿ ਸਰਬਸੰਮਤੀ ਦੇ ਨਾਲ ਇਹ ਬਿੱਲ ਪਾਸ ਕਰਕੇ ਕਾਨੂੰਨ ਬਣਾਉਣਾ ਚਾਹੀਦਾ ਹੈ। ਪਰਿਵਾਰਾਂ ਨੇ ਕਿਹਾ ਹੈ ਕਿ ਉਹ ਭਾਰਤ ਦੇ ਵਿੱਚ ਸੁਰੱਖਿਅਤ ਮਹਿਸੂਸ ਕਰ ਰਹੇ ਨੇ ਅਤੇ ਹੁਣ ਉਹ ਭਾਰਤ ਛੱਡ ਕੇ ਕਿਸੇ ਹੋਰ ਦੇਸ਼ ਨਹੀਂ ਜਾਣਾ ਚਾਹੁੰਦੇ।।ਪਰਿਵਾਰਾਂ ਨੇ ਭਾਰਤ ਸਰਕਾਰ ਦਾ ਧੰਨਵਾਦ ਵੀ ਕੀਤਾ।

Real Estate