ਪੱਤਰਕਾਰ ਸ਼ਿੰਗਾਰਾ ਸਿੰਘ ਭੁੱਲਰ ਦਾ ਦੇਹਾਂਤ

1044

ਪੰਜਾਬੀ ਟ੍ਰਿਬਿਊਨ ਦੇ ਸਾਬਕਾ ਸੰਪਾਦਕ ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਭੁੱਲਰ ਦਾ ਬੁੱਧਵਾਰ ਸ਼ਾਮ 5 ਵਜੇ ਦਿਹਾਂਤ ਹੋ ਗਿਆ। 74 ਸਾਲਾ ਸ਼ਿੰਗਾਰਾ ਸਿੰਘ ਭੁੱਲਰ ਪਿਛਲੇ ਕਾਫੀ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਹ ਆਪਣੇ ਪਿੱਛੇ ਪਤਨੀ ਅਮਰਜੀਤ ਕੌਰ ਭੁੱਲਰ, ਦੋ ਲੜਕੇ ਚੇਤਨ ਪਾਲ ਸਿੰਘ, ਰਮਨੀਕ ਸਿੰਘ ਤੇ ਇਕ ਲੜਕੀ ਛੱਡ ਗਏ। ਪੰਜਾਬੀ ਪੱਤਰਕਾਰੀ ਵਿੱਚ ਉਹ ਇਕਲੌਤੇ ਅਜਿਹੇ ਪੱਤਰਕਾਰ ਸਨ ਜਿਨ੍ਹਾਂ ਨੂੰ ਚਾਰ ਰੋਜ਼ਾਨਾ ਅਖਬਾਰਾਂ ਦੇ ਸੰਪਾਦਕ ਰਹਿਣ ਦਾ ਮਾਣ ਹਾਸਲ ਹੋਇਆ। ਸ਼ਿੰਗਾਰਾ ਸਿੰਘ ਭੁੱਲਰ ਦਾ ਅੰਤਿਮ ਸਸਕਾਰ ਮਿਤੀ 12 ਦਸੰਬਰ ਨੂੰ ਦੁਪਹਿਰੇ 3 ਵਜੇ ਮੋਹਾਲੀ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

Real Estate