ਕਾਂਗਰਸ ਪ੍ਰਧਾਨ ਦੀ ਕੈਪਟਨ ਦੇ ਮੰਤਰੀ ਨੂੰ ਝਾੜ !

809

ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਧਿਆਪਕਾਂ ਨੂੰ ਗ਼ਾਲ੍ਹ ਕੱਢਣ ਦੀ ਵੀਡੀਓ ਵਾਇਰਲ ਹੋਣ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਝਾੜ ਪਾਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮੰਤਰੀ, ਸੰਸਦ ਮੈਂਬਰ ਜਾਂ ਵਿਧਾਇਕ ਨੂੰ ਜਨਤਕ ਜੀਵਨ ਵਿੱਚ ਹੰਕਾਰ ਵਿਖਾਉਣ ਦਾ ਕੋਈ ਅਧਿਕਾਰ ਨਹੀਂ ਹੈ। ਸਿੰਗਲਾ ਬਰਨਾਲਾ ਸਥਿਤ ਆਪਣੀ ਰਿਹਾਇਸ਼ਗਾਹ ਦੇ ਬਾਹਰ ਰੋਸ ਮੁਜ਼ਾਹਰਾ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਲਈ ਭੈੜੀ ਗਾਲ਼ੀ–ਗਲੋਚ ਵਾਲੀ ਭਾਸ਼ਾ ਦੀ ਵਰਤੋਂ ਕਰਦੇ ਵਿਖਾਈ ਦਿੱਤੇ ਸਨ। ਜਾਖੜ ਜਲਾਲਾਬਾਦ ਹਲਕੇ ਦੇ ਪਾਰਟੀ ਕਾਰਕੁੰਨਾਂ ਤੇ ਆਗੂਆਂ ਨਾਲ ਮੀਟਿੰਗ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖਿਆ – ‘ਦੁਰਵਿਹਾਰ ਭਾਵੇਂ ਕਿਸੇ ਵੀ ਤਰ੍ਹਾਂ ਦਾ ਹੋਵੇ, ਉਹ ਪ੍ਰਵਾਨਗੀਯੋਗ ਨਹੀਂ ਹੁੰਦਾ; ਖ਼ਾਸ ਕਰ ਕੇ ਇੱਕ ਮੰਤਰੀ ਦੇ ਪੱਧਰ ’ਤੇ। ਜਨਤਕ ਜੀਵਨ ਵਿੱਚ ਕਿਸੇ ਨੂੰ ਅਜਿਹਾ ਵਿਵਹਾਰ ਵਿਖਾਉਣ ਦਾ ਕੋਈ ਅਧਿਕਾਰ ਨਹੀਂ ਹੈ।’
ਪਾਰਟੀ ਕਾਰਕੁੰਨਾਂ ਤੇ ਹੋਰ ਆਗੂਆਂ ਨੂੰ ਸੰਬੋਧਨ ਕਰਦਿਆਂ ਜਾਖੜ ਨੇ ਜਲਾਲਾਬਾਦ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਦੀ ਜਿੱਤ ਦੇ ਹਵਾਲੇ ਨਾਲ ਆਖਿਆ ਕਿ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅੰਤ ਦੀ ਸ਼ੁਰੂਆਤ ਹੋ ਚੁੱਕੀ ਹੈ।

Real Estate