ਕੇਂਦਰੀ ਜੇਲ ਕਪੂਰਥਲਾ ਵਿਖੇ ਲੱਗਾ ਕੈਂਸਰ ਜਾਂਚ ਕੈਂਪ

765

ਜ਼ਿਲਾ ਤੇ ਸੈਸ਼ਨ ਜੱਜ ਅਤੇ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ ਅਤੇ ਖ਼ੁਦ ਵੀ ਕਰਵਾਏ ਟੈਸਟ
1000 ਤੋਂ ਵੱਧ ਬੰਦੀਆਂ ਦੀ ਡਾਕਟਰੀ ਜਾਂਚ ਅਤੇ ਟੈਸਟ ਕਰਕੇ ਦਿੱਤੀਆਂ ਮੁਫ਼ਤ ਦਵਾਈਆਂ
ਅਤਿ-ਆਧੁਨਿਕ ਡਾਕਟਰੀ ਸਹੂਲਤਾਂ ਅਤੇ ਤਕਨੀਕਾਂ ਨਾਲ ਲੈਸ 6 ਵੈਨਾਂ ਰਾਹੀਂ ਕੀਤਾ ਗਿਆ ਇਲਾਜ
ਵਰਲਡ ਕੈਂਸਰ ਕੇਅਰ ਅਤੇ ਸਿਵਲ ਹਸਪਤਾਲ ਦੇ 42 ਮਾਹਿਰ ਡਾਕਟਰਾਂ ਨੇ ਦਿੱਤੀਆਂ ਸੇਵਾਵਾਂ
ਪੰਜਾਬ ਦੀ ਕਿਸੇ ਜੇਲ ਵਿਚ ਆਪਣੀ ਕਿਸਮ ਦਾ ਪਹਿਲਾ ਡਾਕਟਰੀ ਜਾਂਚ ਕੈਂਪ
ਸੁਲਤਾਨਪੁਰ ਲੋਧੀ (ਕਪੂਰਥਲਾ), 12 ਦਸੰਬਰ (ਕੌੜਾ) –ਕੇਂਦਰੀ ਜੇਲ, ਕਪੂਰਥਲਾ ਵਿਖੇ ਅੱਜ ਇਕ ਵਿਸ਼ਾਲ ਕੈਂਸਰ ਅਤੇ ਜਨਰਲ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ ਵਰਲਡ ਕੈਂਸਰ ਕੇਅਰ ਸੰਸਥਾ ਅਤੇ ਸਿਵਲ ਹਸਪਤਾਲ ਕਪੂਰਥਲਾ ਦੇ ਮਾਹਿਰ ਡਾਕਟਰਾਂ ਵੱਲੋਂ 1000 ਤੋਂ ਵੱਧ ਬੰਦੀਆਂ ਦੇ ਕੈਂਸਰ ਟੈਸਟ ਅਤੇ ਜਨਰਲ ਡਾਕਟਰੀ ਜਾਂਚ ਕਰਕੇ ਉਨਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਜ਼ਿਲਾ ਪ੍ਰਸ਼ਾਸਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸਿਹਤ ਵਿਭਾਗ ਅਤੇ ਵਰਲਡ ਕੈਂਸਰ ਕੇਅਰ ਸੰਸਥਾ ਦੇ ਸਾਂਝੇ ਉੱਦਮ ਨਾਲ ਪੰਜਾਬ ਦੀ ਕਿਸੇ ਜੇਲ ਵਿਚ ਲਗਾਏ ਗਏ ਆਪਣੀ ਤਰਾਂ ਦੇ ਇਸ ਪਹਿਲੇ ਕੈਂਪ ਦਾ ਸ਼ੁੱਭ ਆਰੰਭ ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਕਿਸ਼ੋਰ ਕੁਮਾਰ ਅਤੇ ਡਿਪਟੀ ਕਮਿਸ਼ਨਰ ਇੰਜ: ਡੀ। ਪੀ। ਐਸ ਖਰਬੰਦਾ ਵੱਲੋਂ ਕੀਤਾ ਗਿਆ। ਇਸ ਦੌਰਾਨ ਉਨਾਂ ਕੈਂਪ ਦਾ ਮੁਆਇਨਾ ਕੀਤਾ ਅਤੇ ਖ਼ੁਦ ਵੀ ਆਪਣੇ ਟੈਸਟ ਕਰਵਾਏ।
ਇਸ ਮੌਕੇ ਵਰਲਡ ਕੈਂਸਰ ਕੇਅਰ ਦੀਆਂ ਆਧੁਨਿਕ ਡਾਕਟਰੀ ਸਹੂਲਤਾਂ ਅਤੇ ਤਕਨੀਕਾਂ ਨਾਲ ਲੈਸ 6 ਵੈਨਾਂ ਜੇਲ ਦੇ ਵੱਖ-ਵੱਖ ਵਾਰਡਾਂ ਵਿਚ ਤਾਇਨਾਤ ਕੀਤੀਆਂ ਗਈਆਂ ਅਤੇ ਇਸ ਦੌਰਾਨ ਵਰਲਡ ਕੈਂਸਰ ਕੇਅਰ ਦੇ 35 ਅਤੇ ਸਿਵਲ ਹਸਪਤਾਲ ਕਪੂਰਥਲਾ ਦੇ 7 ਡਾਕਟਰਾਂ ਨੇ ਆਪਣੀਆਂ ਸੇਵਾਵਾਂ ਦਿੱਤੀਆਂ। ਇਸ ਮੌਕੇ ਕੈਂਸਰ ਦੇ ਟੈਸਟਾਂ ਤੋਂ ਇਲਾਵਾ ਆਮ ਰੋਗਾਂ ਦੀ ਵੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਇਨਾਂ ਟੈਸਟਾਂ ਵਿਚ ਮੈਮੋਗ੍ਰਾਫੀ, ਬੋਨ ਡੈਨਸਿਟੀ, ਪੇਪ ਸਮੀਅਰ, ਐਚ। ਪੀ। ਵੀ ਆਦਿ ਤੋਂ ਇਲਾਵਾ ਬੀ। ਪੀ, ਸ਼ੂਗਰ ਅਤੇ ਹੋਰ ਟੈਸਟ ਸ਼ਾਮਿਲ ਸਨ। ਇਸ ਤੋਂ ਇਲਾਵਾ ਕੈਂਸਰ ਜਾਗਰੂਕਤਾ ਵੈਨ ਰਾਹੀਂ ਕੈਂਸਰ ਦੇ ਕਾਰਨਾਂ, ਬਚਾਅ ਲਈ ਸਾਵਧਾਨੀਆਂ, ਪਹਿਚਾਣ ਅਤੇ ਇਲਾਜ ਆਦਿ ਪ੍ਰਤੀ ਜਾਗਰੂਕ ਵੀ ਕੀਤਾ ਗਿਆ।
ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਕਿਸ਼ੋਰ ਕੁਮਾਰ ਅਤੇ ਡਿਪਟੀ ਕਮਿਸ਼ਨਰ ਇੰਜ: ਖਰਬੰਦਾ ਨੇ ਇਸ ਮੌਕੇ ਕਿਹਾ ਕਿ ਬੰਦੀਆਂ ਦੀ ਭਲਾਈ ਲਈ ਇਹ ਬਹੁਤ ਹੀ ਨੇਕ ਉਪਰਾਲਾ ਹੈ, ਜਿਸ ਨਾਲ ਉਨਾਂ ਨੂੰ ਇਕੋ ਛੱਤ ਹੇਠ ਸਾਰੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨਾਂ ਕਿਹਾ ਕਿ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਬਾਰੇ ਜੇਕਰ ਸਾਨੂੰ ਪਹਿਲੀ ਸਟੇਜ ’ਤੇ ਹੀ ਪਤਾ ਲੱਗ ਜਾਵੇ, ਤਾਂ ਇਸ ਤੋਂ ਬਚਾਅ ਹੋ ਸਕਦਾ ਹੈ। ਇਸ ਲਈ ਸਾਨੂੰ ਇਸ ਸਬੰਧੀ ਟੈਸਟ ਜ਼ਰੂਰ ਕਰਵਾ ਲੈਣੇ ਚਾਹੀਦੇ ਹਨ। ਉਨਾਂ ਕਿਹਾ ਕਿ ਅਜਿਹੇ ਮੈਡੀਕਲ ਕੈਂਪ ਲਗਾਏ ਜਾਣ ਨਾਲ ਬੰਦੀਆਂ ਦਾ ਇਲਾਜ ਮਾਹਿਰ ਡਾਕਟਰਾਂ ਰਾਹੀਂ ਜੇਲ ਅੰਦਰ ਹੀ ਹੋ ਜਾਂਦਾ ਹੈ ਅਤੇ ਉਨਾਂ ਨੂੰ ਬਾਹਰ ਹਸਪਤਾਲ ਆਦਿ ਲਿਜਾਣ ਦੀ ਲੋੜ ਨਹੀਂ ਪੈਂਦੀ। ਉਨਾਂ ਕਿਹਾ ਕਿ ਇਸ ਕੈਂਪ ਵਿਚ ਕੈਂਸਰ ਦੇ ਮਹਿੰਗੇ ਟੈਸਟ ਬਿਲਕੁਲ ਮੁਫ਼ਤ ਕੀਤੇ ਗਏ ਹਨ, ਜਿਸ ਦੇ ਲਈ ਵਰਲਡ ਕੈਂਸਰ ਕੇਅਰ ਅਤੇ ਇਸ ਦੇ ਸੰਸਥਾਪਕ ਸ੍ਰੀ ਕੁਲਵੰਤ ਸਿੰਘ ਧਾਲੀਵਾਲ ਸ਼ਲਾਘਾ ਦੇ ਪਾਤਰ ਹਨ। ਉਨਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਕੈਂਪ ਲਗਾਏ ਜਾਣਗੇ।
ਜੇਲ ਸੁਪਰਡੈਂਟ ਸ੍ਰੀ ਐਸ। ਪੀ। ਖੰਨਾ ਨੇ ਇਸ ਮੌਕੇ ਦੱਸਿਆ ਕਿ ਜੇਲਾਂ ਤੇ ਸਹਿਕਾਰਤਾ ਮੰਤਰੀ ਸ। ਸੁਖਜਿੰਦਰ ਸਿੰਘ ਰੰਧਾਵਾ, ਪ੍ਰਮੁੱਖ ਸਕੱਤਰ ਗ੍ਰਹਿ ਵਿਭਾਗ ਸ੍ਰੀ ਆਰ। ਵੈਂਕਟਰਤਨਮ ਅਤੇ ਵਧੀਕ ਡਾਇਰੈਕਟਰ ਜਨਰਲ ਪੁਲਿਸ (ਜੇਲਾਂ) ਸ੍ਰੀ ਸ੍ਰੀ ਪ੍ਰਵੀਨ ਕੁਮਾਰ ਸਿਨਹਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜੇਲ ਵਿਚਲੇ ਬੰਦੀਆਂ ਦੀ ਭਲਾਈ ਲਈ ਅਨੇਕਾਂ ਕਾਰਜ ਕੀਤੇ ਜਾ ਰਹੇ ਹਨ, ਜਿਸ ਤਹਿਤ ਹਰੇਕ ਮਹੀਨੇ ਮੈਡੀਕਲ ਕੈਂਪ ਲਗਾਏ ਜਾਣ ਤੋਂ ਇਲਾਵਾ ਖੇਡ ਮੁਕਾਬਲੇ ਸੱਭਿਆਚਾਰਕ ਅਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਬੰਦੀਆਂ ਦੀ ਸੋਚ ਬਦਲੀ ਜਾ ਸਕੇ ਅਤੇ ਉਹ ਜੇਲ ਤੋਂ ਰਿਹਾਈ ਉਪਰੰਤ ਇਕ ਵਧੀਆ ਨਾਗਰਿਕ ਬਣ ਕੇ ਇਕ ਚੰਗੇ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾ ਸਕਣ।
ਇਸ ਮੌਕੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੰਦੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸੀ। ਜੇ। ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਜੀਤ ਪਾਲ ਸਿੰਘ, ਐਸ। ਡੀ। ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਸਿਵਲ ਸਰਜਨ ਡਾ। ਜਸਮੀਤ ਬਾਵਾ, ਡੀ। ਐਸ। ਪੀ ਸ। ਹਰਿੰਦਰ ਸਿੰਘ ਗਿੱਲ, ਵਰਲਡ ਕੈਂਸਰ ਕੇਅਰ ਤੋਂ ਡਾ। ਧਰਮਿੰਦਰ ਢਿੱਲੋਂ ਅਤੇ ਡਾ। ਨਵਨੀਤ ਕੌਰ, ਸਿਵਲ ਹਸਪਤਾਲ ਤੋਂ ਡਾ। ਨਰਿੰਦਰ ਸਿੰਘ, ਡਾ। ਮੋਹਨਪ੍ਰੀਤ ਸਿੰਘ, ਡਾ। ਸੁਖਵਿੰਦਰ ਕੌਰ, ਡਾ। ਗੁਰਦੇਵ ਭੱਟੀ, ਡਾ। ਰਾਜੀਵ ਭਗਤ, ਡਾ। ਸੋਨੀਆ ਤੇ ਡਾ। ਸੁਖਵਿੰਦਰ ਅਤੇ ਸ। ਦਵਿੰਦਰ ਪਾਲ ਸਿੰਘ ਆਹੂਜਾ ਤੋਂ ਇਲਾਵਾ ਵਰਲਡ ਕੈਂਸਰ ਕੇਅਰ ਦੇ ਮਾਹਿਰ ਡਾਕਟਰ ਅਤੇ ਜੇਲ ਦੇ ਅਧਿਕਾਰੀ ਅਤੇ ਸਟਾਫ ਹਾਜ਼ਰ ਸੀ।

Real Estate