ਨਾਗਰਿਕਤਾ ਕਾਨੂੰਨ ਵਿਰੁੱਧ ਹਿੰਸਕ ਪ੍ਰਦਰਸ਼ਨ ਦੌਰਾਨ ਅਮਿਤ ਸ਼ਾਹ ਨੇ ਸ਼ਿਲਾਂਗ ਦੌਰਾ ਕੀਤਾ ਰੱਦ

801

ਨਵੇਂ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਉੱਤਰ-ਪੂਰਬੀ ਖੇਤਰ ਵਿੱਚ ਹਿੰਸਕ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਐਨਈਪੀਏ ਦੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ 15 ਦਸੰਬਰ ਨੂੰ ਸ਼ਿਲਾਂਗ ਜਾਣ ਵਾਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਦੌਰਾ ਖੇਤਰ ਦੀ ਸਥਿਤੀ ਕਾਰਨ ਰੱਦ ਕਰ ਦਿੱਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਐਨਈਪੀਏ ਦੇ ਸਿਖਿਅਤ ਪੁਲਿਸ ਮੁਲਾਜ਼ਮਾਂ ਦੇ ਪਾਸਿੰਗ ਆਊਟ ਪਰੇਡ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਜਾਣਾ ਸੀ। ਪਰ ਉੱਤਰ-ਪੂਰਬੀ ਖੇਤਰ, ਖ਼ਾਸਕਰ ਅਸਮ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਉਨ੍ਹਾਂ ਦੀ ਯਾਤਰਾ ਰੱਦ ਕਰ ਦਿੱਤੀ ਗਈ ਹੈ।
ਸਿਖਿਅਤ ਪੁਲਿਸ ਮੁਲਾਜ਼ਮਾਂ ਦੇ ਆਖਰੀ ਬੈਚ ਦੀ ਪਾਸਿੰਗ ਆਊਟ ਪਰੇਡ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਗ੍ਰਹਿ ਮੰਤਰਾਲੇ ਦੇ ਤਹਿਤ ਜੁਲਾਈ 1978 ਵਿੱਚ ਐਨਈਪੀਏ ਦਾ ਸਥਾਪਨਾ ਉੱਤਰੀ ਮੇਘਾਲਿਆ ਦੇ ਰੀ-ਭੋਈ ਜ਼ਿਲ੍ਹੇ ਵਿੱਚ ਕੀਤੀ ਗਈ ਸੀ। ਇਸ ਤਹਿਤ ਉੱਤਰ-ਪੂਰਬੀ ਰਾਜਾਂ ਦੇ ਪੁਲਿਸ ਅਧਿਕਾਰੀਆਂ ਅਤੇ ਵੱਖ-ਵੱਖ ਸ਼੍ਰੇਣੀਆਂ ਦੇ ਪੁਲਿਸ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਜਾਂਦੀ ਹੈ।

Real Estate