ਸੁਖਬੀਰ ਬਾਦਲ ਫਿਰ ਤੋਂ ਪ੍ਰਧਾਨ !

1245

ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਪ੍ਰਧਾਨਗੀ ਦੀ ਚੋਣ ਹੋਈ ਜਿਸ ਵਿਚ ਪੰਜਾਬ ਦੇ ਸਮੁੱਚੇ 117 ਹਲਕਿਆਂ ਤੋਂ ਇਲਾਵਾ ਹੋਰਨਾਂ ਰਾਜਾਂ ਤੋਂ ਵੀ ਅਕਾਲੀ ਦਲ ਦੇ ਆਗੂ ਪਹੁੰਚੇ । ਇਸੇ ਦੌਰਾਨ ਅਕਾਲੀ ਦਲ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਰੀ ਚੋਣ ਲੋਕਤੰਤਰੀ ਤਰੀਕੇ ਨਾਲ ਕੀਤੀ ਗਈ ਹੈ। ਚੋਣ ਦੌਰਾਨ ਨੇ ਸੁਖਬੀਰ ਸਿੰਘ ਬਾਦਲ ਦਾ ਪ੍ਰਧਾਨ ਦੇ ਅਹੁਦੇ ਵਾਸਤੇ ਨਾਂ ਜਥੇਦਾਰ ਤੋਤਾ ਸਿੰਘ ਨੇ ਪੇਸ਼ ਕੀਤਾ। ਬਲਵਿੰਦਰ ਸਿੰਘ ਭੂੰਦੜ ਨੇ ਮੰਚ ਤੋਂ ਨਤੀਜੇ ਦਾ ਐਲਾਨ ਕੀਤਾ ਕਿ ਸੁਖਬੀਰ ਸਿੰਘ ਬਾਦਲ ਬਿਨਾਂ ਮੁਕਾਬਲਾ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਗਏ ਹਨ।

Real Estate