ਬੇਅਦਬੀ ਤੇ ਬਾਦਲ ਨੂੰ ਅਕਾਲ ਤਖ਼ਤ ਸਾਹਿਬ ‘ਤੇ ਜਾ ਕੇ ਮਾਫ਼ੀ ਮੰਗਣ ਲਈ ਕਿਹਾ ਸੀ

1258

ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ੍ਰੋਮਣੀ ਅਕਾਲੀ ਦਰ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਡਸਾ ਨੇ ਬਾਦਲ ਪਰਿਵਾਰ ਨੂੰ ਲੰਮੇ ਹੱਥੀ ਲਿਆ। ਉਹਨਾਂ ਕਿਹਾ ਕਿ ਅਕਾਲੀ ਦਲ ਵਿਚ ਜਿਸ ਕਿਸੇ ਨੇ ਵੀ ਅਨੁਸਾਸ਼ਨ ਦੀ ਗੱਲ ਕੀਤੀ ਹੈ, ਬਾਦਲਾਂ ਨੇ ਉਸ ਨੂੰ ਬਾਹਰ ਦਾ ਰਸਤਾ ਦਿਖਾਇਆ ਹੈ। ਸਥਾਪਨਾ ਦਿਵਸ ਮੌਕੇ ਕਰਵਾਏ ਜਾ ਰਹੇ ਸਮਾਗਮ ਵਿਚ ਸ਼ਾਮਲ ਹੋਣ ਆਏ ਸੁਖਦੇਵ ਢੀਂਡਸਾ ਨੇ ਕਿਹਾ ਕਿ ਅੱਜ ਇਹ ਪ੍ਰੋਗਰਾਮ ਉਹ ਲੋਕ ਮਨਾ ਰਹੇ ਹਨ, ਜਿਨ੍ਹਾਂ ਨੂੰ ਬਿਨਾਂ ਕਸੂਰ ਪਾਰਟੀ ਵਿਚੋਂ ਕੱਢਿਆ ਗਿਆ ਹੈ। ਇਸ ਦੌਰਾਨ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਬਾਦਲਾਂ ‘ਤੇ ਵਰ੍ਹਦਿਆ ਕਿਹਾ ਕਿ ਬਾਦਲਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸੇ ਰਾਜਨੀਤਿਕ ਤਾਕਤ ਹਾਸਲ ਕਰਨ ਲਈ ਹੋਂਦ ‘ਚ ਨਹੀਂ ਸੀ ਆਇਆ ਸਗੋਂ ਇਹ ਇਕ ਸੱਭਿਆਚਾਰ ਤੇ ਧਰਮ ਨੂੰ ਬਚਾਉਣ ਦੀ ਲਹਿਰ ਸੀ। ਪਰ ਅੱਜ ਇਸ ਪਾਰਟੀ ਨੂੰ ਰੋਲਿਆ ਜਾ ਰਿਹਾ ਹੈ, ਜੋ ਕਿ ਬਹੁਤ ਗਲਤ ਹੈ। ਉਨ੍ਹਾਂ ਕਿਹਾ ਕਿ ਅਸੀਂ ਕੋਈ ਹੋਰ ਪਾਰਟੀ ਨਹੀਂ ਸਗੋਂ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਤਕੜਾ ਕਰਨਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਬੋਲਦਿਆਂ ਕਿਹਾ ਕਿ ਇਸ ‘ਤੇ ਲੱਗ ਰਹੇ ਇਲਜ਼ਾਮਾਂ ਨੇ ਅੱਜ ਸਾਡਾ ਸਾਰੇ ਸਿੱਖਾਂ ਦਾ ਸਿਰ ਨੀਵਾਂ ਕਰ ਦਿੱਤਾ ਹੈ।ਉਨ੍ਹਾਂ ਕਿਹਾ, ”ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮੁੱਦਾ ਬਹੁਤ ਚੁੱਕਿਆ ਜਾਂਦਾ ਹੈ। ਅਸੀਂ ਕੋਸ਼ਿਸ਼ ਵੀ ਕੀਤੀ ਸੀ ਕਿ ਪ੍ਰਕਾਸ਼ ਸਿੰਘ ਬਾਦਲ ਅਕਾਲ ਤਖ਼ਤ ਸਾਹਿਬ ‘ਤੇ ਜਾ ਕੇ ਮਾਫ਼ੀ ਮੰਗਣ ਤੇ ਕਹਿਣ ਇਹ ਬੇਅਦਬੀ ਸਾਡੇ ਰਾਜ ਵਿੱਚ ਹੋਈ ਹੈ।  ”ਅਸੀਂ ਉਨ੍ਹਾਂ ਨੂੰ ਕਿਹਾ ਸੀ ਕਿ ਅਕਾਲ ਤਖਤ ਸਾਹਿਬ ‘ਤੇ ਜਾ ਕੇ ਇਹ ਕਹੋ ਕਿ ਮੈਂ ਸਭ ਨੂੰ ਯਕੀਨ ਦਵਾਉਂਦਾ ਹਾਂ ਕਿ ਅਸੀਂ ਦੋਸ਼ੀਆਂ ਨੂੰ ਫੜਾਂਗੇ ਵੀ ਤੇ ਮਾਫ਼ੀ ਵੀ ਮੰਗਵਾਵਾਂਗੇ।” ”ਮਾਫ਼ੀ ਤਾਂ ਮਹਾਰਾਜਾ ਰਣਜੀਤ ਸਿੰਘ ਨੇ ਵੀ ਅਕਾਲ ਤਖ਼ਤ ਤੋਂ ਮੰਗੀ ਸੀ ਉਨ੍ਹਾਂ ਨੇ ਤਾਂ ਵੋਟਾਂ ਵੀ ਨਹੀਂ ਲੈਣੀਆਂ ਸੀ।”

Real Estate